13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੰਜਾਬ ਦੇ ਕੁਝ ਇਲਾਕਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ

ਅਜੀਤ ਡੈਸਕ 08-07-2026

 

ਹੁੰਮਸ ਭਰੀ ਗਰਮੀ ਨੇ ਕੀਤਾ ਹਾਲੋ-ਬੇਹਾਲ
­ਅੰਮ੍ਰਿਤਸਰ, 7 ਜੁਲਾਈ (ਹਰਮਿੰਦਰ ਸਿੰਘ)-ਪੰਜਾਬ ਦੇ ਕੁਝ ਕੁ ਇਲਾਕਿਆਂ ’ਚ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ’ਚ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ, ਮੁਹਾਲੀ ਅਤੇ ਫਤਹਿਗੜ੍ਹ ਦੇ ਇਲਾਕਿਆਂ ’ਚ ਦਰਮਿਆਨੀ ਅਤੇ ਭਾਰੀ ਮੀਂਹ ਪੈ ਸਕਦਾ ਹੈ। ਇਸੇ ਦੌਰਾਨ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਬਰਨਾਲਾ ਅਤੇ ਪਟਿਆਲਾ ਵਿਚ ਹਲਕੀ ਤੋਂ ਦਰਮਿਆਨੀ ਮੀਂਹ ਪੈ ਸਕਦਾ ਹੈ।ਦੂਜੇ ਪਾਸੇ, ਅੱਜ ਸੂਬੇ ਦੇ ਕਈ ਹਿੱਸਿਆਂ ’ਚ ਹਲਕਾ ਮੀਂਹ ਪਿਆ, ਜਦੋਂਕਿ ਵਧੇਰੇ ਹਿੱਸੇ ਵਿਚ ਹਵਾ ’ਚ ਨਮੀ ਵਧਣ ਕਾਰਨ ਹੁੰਮਸ ਭਰੀ ਗਰਮੀ ਦਾ ਜ਼ੋਰ ਰਿਹਾ, ਜਿਸ ਦੇ ਨਾਲ ਤਾਪਮਾਨ ਵਿਚ ਇਕ ਵਾਰ ਮੁੜ ਵਾਧਾ ਹੋਇਆ । ਪਿਛਲੇ 24 ਘੰਟਿਆਂ ’ਚ ਪੰਜਾਬ ਦੇ ਫਰੀਦਕੋਟ ’ਚ ਸਭ ਤੋਂ ਵਧੇਰੇ ਤਾਪਮਾਨ ਰਿਹਾ, ਜਿਥੇ ਦਿਨ ਦੇ ਸਮੇਂ ਤਾਪਮਾਨ 42.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਦੂਜੇ ਪਾਸੇ, ਪਟਿਆਲਾ ’ਚ 27.2 ਮਿਲੀਮੀਟਰ ਅਤੇ ਮੁਹਾਲੀ ’ਚ 18.5 ਮਿਲੀਮੀਟਰ ਮੀਂਹ ਪੈਣ ਦੀਆਂ ਖ਼ਬਰਾਂ ਹਨ।

ਪਿਛਲੀ ਖ਼ਬਰ ਮੁਅੱਤਲ ਡੀ.ਆਈ.ਜੀ. ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੀ.ਬੀ.ਆਈ ਨੂੰ ਨੋਟਿਸ ਅਗਲੀ ਖ਼ਬਰ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕਾਨੂੰਨੀ ਨਹੀਂ ਸਗੋਂ ਰਾਜਨੀਤਕ- ਪਾਕਿਸਤਾਨੀ ਰਿਪੋਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।