13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਮੁਅੱਤਲ ਡੀ.ਆਈ.ਜੀ. ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੀ.ਬੀ.ਆਈ ਨੂੰ ਨੋਟਿਸ

ਅਜੀਤ ਡੈਸਕ 08-07-2026

ਚੰਡੀਗੜ੍ਹ, 7 ਜੁਲਾਈ (ਸੰਦੀਪ ਕੁਮਾਰ ਮਾਹਨਾ)-ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਨਿਯਮਤ ਜ਼ਮਾਨਤ ਅਰਜ਼ੀ ’ਤੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ, ਜਿਸ ਦੌਰਾਨ ਹਾਈ ਕੋਰਟ ਨੇ ਅਰਜ਼ੀ ’ਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਨੋਟਿਸ ਜਾਰੀ ਕੀਤਾ। ਸੀ.ਬੀ.ਆਈ. ਵਲੋਂ ਆਪਣਾ ਜਵਾਬ ਵੀ ਅਦਾਲਤ ਵਿਚ ਦਾਖ਼ਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਲਈ ਨਿਰਧਾਰਿਤ ਕਰ ਦਿੱਤੀ। ਉਸ ਦਿਨ ਦੋਵਾਂ ਧਿਰਾਂ ਦੀਆਂ ਦਲੀਲਾਂ ’ਤੇ ਵਿਸਥਾਰਪੂਰਵਕ ਬਹਿਸ ਹੋਵੇਗੀ।

ਪਿਛਲੀ ਖ਼ਬਰ ਪੰਜਾਬ ਭਰ ਦੇ ਮਿਊਂਸਪਲ ਕਰਮਚਾਰੀ ਅੱਜ ਤੋਂ ਜਾਣਗੇ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਅਗਲੀ ਖ਼ਬਰ ਪੰਜਾਬ ਦੇ ਕੁਝ ਇਲਾਕਿਆਂ ’ਚ ਭਾਰੀ ਮੀਂਹ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।