13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੰਜਾਬ ਭਰ ਦੇ ਮਿਊਂਸਪਲ ਕਰਮਚਾਰੀ ਅੱਜ ਤੋਂ ਜਾਣਗੇ ਅਣਮਿੱਥੇ ਸਮੇਂ ਲਈ ਹੜਤਾਲ ’ਤੇ

ਅਜੀਤ ਡੈਸਕ 08-07-2026

ਮਲੇਰਕੋਟਲਾ, 7 ਜੁਲਾਈ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਭਰ ਵਿਚ ਮਿਊਂਸਪਲ ਕਰਮਚਾਰੀਆਂ ਵਲੋਂ 8 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ ਕੀਤੀ ਜਾ ਰਹੀ ਹੈ। ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੰਜਾਬ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਖ਼ਿਲਾਫ਼ ਇਹ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ। ਉਪਰੋਕਤ ਜਾਣਕਾਰੀ ਦਿੰਦਿਆਂ ਮਿਊਂਸਪਲ ਕਰਮਚਾਰੀ ਯੂਨੀਅਨ ਮਲੇਰਕੋਟਲਾ ਦੇ ਜਨਰਲ ਸਕੱਤਰ ਅਜ਼ਹਰ ਅਲੀ ਖ਼ਾਨ ਅਤੇ ਸਫ਼ਾਈ ਸੇਵਕ ਯੂਨੀਅਨ ਮਲੇਰਕੋਟਲਾ ਦੇ ਚੇਅਰਮੈਨ ਪਵਨ ਗੇਜਾ ਅਤੇ ਸਰਪ੍ਰਸਤ ਅਸ਼ੋਕ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਸਮੂਹ ਮਿਊਂਸੀਪਲ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਵਾਉਣ ਲਈ ਸਫਾਈ ਸੇਵਕ ਯੂਨੀਅਨ ਪੰਜਾਬ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ ਪਰ ਪੰਜਾਬ ਸਰਕਾਰ ਵਲੋਂ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ, ਜਿਸ ਕਾਰਨ ਮੁਲਾਜ਼ਮਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ।

ਪਿਛਲੀ ਖ਼ਬਰ ਲਾਹੌਰ ਦੇ ਗੁਰਦੁਆਰਿਆਂ ਦੇ ਨਾਂਅ ਅਰਬਾਂ ਦੀ ਜਾਇਦਾਦ, ਫਿਰ ਵੀ ਨਹੀਂ ਕੀਤਾ ਜਾ ਰਿਹਾ ਰੱਖ-ਰਖਾਅ-ਅਮਰੀਕਾ ਅਗਲੀ ਖ਼ਬਰ ਮੁਅੱਤਲ ਡੀ.ਆਈ.ਜੀ. ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਸੀ.ਬੀ.ਆਈ ਨੂੰ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।