13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸਿੱਖਾਂ ਵਿਰੁੱਧ ਤਸ਼ੱਦਦ ਨੂੰ ਦੁਨੀਆ ਸਾਹਮਣੇ ਆਉਣ ਤੋਂ ਰੋਕਣਾ ਗ਼ੈਰ-ਸੰਵਿਧਾਨਕ-ਜਥੇਦਾਰ ਗੜਗੱਜ

ਅਜੀਤ ਡੈਸਕ 08-07-2026

 ਅੰਮ੍ਰਿਤਸਰ, 7 ਜੁਲਾਈ (ਜਸਵੰਤ ਸਿੰਘ ਜੱਸ)-ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਤ ਫ਼ਿਲਮ ‘ਸਤਲੁਜ’ ਦਾ ਭਾਰਤ ਅੰਦਰ ਪ੍ਰਸਾਰਣ ਰੋਕਣ ਦੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਵਿਚਾਰਾਂ ਦੀ ਆਜ਼ਾਦੀ ਨੂੰ ਦਬਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਜਦੋਂ ਸੰਸਾਰ ਵਿਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੀ ਗੱਲ ਵੱਡੇ ਪੱਧਰ ‘ਤੇ ਹੁੰਦੀ ਹੈ ਤਾਂ ਦੇਸ਼ ਅੰਦਰ ਘੱਟ-ਗਿਣਤੀ ਸਿੱਖਾਂ ਵਿਰੁੱਧ ਕੀਤੇ ਗਏ ਤਸ਼ੱਦਦ ਨੂੰ ਦੁਨੀਆ ਦੇ ਸਾਹਮਣੇ ਆਉਣ ਤੋਂ ਰੋਕਣਾ ਗ਼ੈਰ-ਸੰਵਿਧਾਨਕ ਅਤੇ ਧੱਕੇ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੀ ਕਹਾਣੀ ਮਨੁੱਖੀ ਅਧਿਕਾਰਾਂ ਦੀ ਹੋਈ ਵੱਡੀ ਉਲੰਘਣਾ ਨੂੰ ਉਜਾਗਰ ਕਰਦੀ ਹੈ ਅਤੇ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।

ਪਿਛਲੀ ਖ਼ਬਰ ਫੌਕਸਵੈਗਨ ਇੰਡੀਆ ਮਨਾ ਰਹੀ ਵਰਟਸ ਦੀ ਚੌਥੀ ਵਰ੍ਹੇਗੰਢ ਦਾ ਜਸ਼ਨ ਅਗਲੀ ਖ਼ਬਰ ‘ਸਤਲੁਜ’ ਨੂੰ ਓ.ਟੀ.ਟੀ. ਤੋਂ ਹਟਾਉਣਾ ਅਣ-ਐਲਾਨੀ ਸੈਂਸਰਸ਼ਿਪ- ਢੀਂਡਸਾ, ਫਿਲੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।