06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਵਾਅਦਾ ਨਿਭਾਉਣ ’ਚ ਨਾਕਾਮ ਰਹੀ-ਕੇਵਲ ਸਿੰਘ ਢਿੱਲੋਂ

ਅਜੀਤ ਡੈਸਕ 08-07-2026

ਚੰਡੀਗੜ੍ਹ, 7 ਜੁਲਾਈ (ਸੰਦੀਪ ਕੁਮਾਰ ਮਾਹਨਾ)-ਮਹਿੰਗਾਈ ਭੱਤਾ (ਡੀ.ਏ.) ਦੇ ਬਕਾਏ ਦੇ ਮੁੱਦੇ ’ਤੇ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਹਮਲਾਵਰ ਰੁਖ਼ ਅਪਣਾਉਂਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤਾ ਵਾਅਦਾ ਨਿਭਾਉਣ ਵਿਚ ਨਾਕਾਮ ਰਹੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਡੀ.ਏ. ਮਾਮਲੇ ਵਿਚ ਹਾਈ ਕੋਰਟ ਦੀ ਸੁਣਵਾਈ ਨੇ ਵੀ ਸਰਕਾਰ ਦੇ ਦਾਅਵਿਆਂ ’ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਸੱਤਾ ’ਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਪੂਰਾ ਕਰਨ ਦੀ ਬਜਾਏ ਸਰਕਾਰ ਅਦਾਲਤ ਵਿਚ ਬਹਾਨੇਬਾਜ਼ੀ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਡੀ.ਏ. ਦੇ ਬਕਾਏ ਦਾ ਭੁਗਤਾਨ ਕਰਨ ਦੀ ਥਾਂ ਸਰਕਾਰ ਕਾਨੂੰਨੀ ਦਲੀਲਾਂ ਦੇ ਸਹਾਰੇ ਆਪਣੀ ਜ਼ਿੰਮੇਵਾਰੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਹੈ।

ਪਿਛਲੀ ਖ਼ਬਰ ਫ਼ਿਲਮ ‘ਸਤਲੁਜ’ ’ਤੇ ਪਾਬੰਦੀ ਦੀ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਆਲੋਚਨਾ ਅਗਲੀ ਖ਼ਬਰ ਦਿੱਲੀ ਹਾਈ ਕੋਰਟ ਵਲੋਂ 2008 ਦੇ ਧਮਾਕਿਆਂ ਦੇ ਮਾਮਲੇ ਵਿਚ ਇੰਡੀਅਨ ਮੁਜਾਹਿਦੀਨ ਦੇ ਕਾਰਕੁੰਨ ਨੂੰ ਜ਼ਮਾਨਤ ਦੇਣ ਤੋਂ ਇਨਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।