26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਕਾਂਗਰਸੀ ਆਗੂ ਪੰਜਾਬ ਦੇ ਲੋਕਾਂ ਲਈ ਨਹੀਂ ਕੁਰਸੀਆਂ ਲਈ ਲੜ ਰਹੇ- ਤਰੁਣ ਚੁੱਘ

ਅਜੀਤ ਡੈਸਕ 09-07-2026
ਚੰਡੀਗੜ੍ਹ, 8 ਜੁਲਾਈ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਪੰਜਾਬ ਕਾਂਗਰਸ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਹੁਣ ਲੋਕਾਂ ਦੇ ਮੁੱਦਿਆਂ ਲਈ ਨਹੀਂ, ਸਗੋਂ ਆਪਣੀਆਂ ਕੁਰਸੀਆਂ ਬਚਾਉਣ ਲਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਅੰਦਰੂਨੀ ਕਲੇਸ਼ ਦੀ ਸੱਚਾਈ ਹੁਣ ਕਿਸੇ ਤੋਂ ਲੁਕੀ ਨਹੀਂ ਰਹੀ ਅਤੇ ਭਾਵੇਂ ਪਾਰਟੀ ਦੇ ਆਗੂ ਕਿੰਨੀਆਂ ਵੀ ਸਫ਼ਾਈਆਂ ਦੇਣ, ਪਰ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ।ਤਰੁਣ ਚੁੱਘ ਨੇ ਪੰਜਾਬ ਕਾਂਗਰਸ ਦੇ ਇੰਚਾਰਜ਼ ਭੂਪੇਸ਼ ਬਘੇਲ ਨੂੰ ਸਵਾਲ ਕਰਦਿਆਂ ਕਿਹਾ ਕਿ ਜੇਕਰ ਪਾਰਟੀ ਵਿਚ ਸਭ ਕੁਝ ਠੀਕ ਹੈ ਤਾਂ ਫ਼ਿਰ ਕਈ ਸੀਨੀਅਰ ਆਗੂ ਅਹਿਮ ਮੀਟਿੰਗਾਂ ਤੋਂ ਦੂਰ ਕਿਉਂ ਹਨ ਅਤੇ ਦਿੱਲੀ ’ਚ ਕਿਉਂ ਬੈਠੇ ਹਨ?
ਪਿਛਲੀ ਖ਼ਬਰ ਸ਼ਾਰਜਾਹ ਤੋਂ ਕਰਾਚੀ ਜਾ ਰਿਹਾ ਕਾਰਗੋ ਬੋਇੰਗ 737 ਜਹਾਜ਼ ਲਾਪਤਾ ਅਗਲੀ ਖ਼ਬਰ ਲੈਂਡ ਪੁਲਿੰਗ ਨੀਤੀ ਦਾ ਡੱਟ ਕੇ ਵਿਰੋਧ ਕਰੇਗੀ ਭਾਕਿਯੂ ਕਾਦੀਆਂ-ਪ੍ਰਧਾਨ ਕਾਦੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।