30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਡਿਊਟੀ ਦੌਰਾਨ ਕੁਤਾਹੀ ਵਰਤਣ ’ਤੇ ਐੱਸ.ਐੱਚ.ਓ. ਰਾਜਾਸਾਂਸੀ ਮੁਅੱਤਲ

ਅਜੀਤ ਡੈਸਕ 10-07-2026

ਅਜਨਾਲਾ, 9 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਰਾਜਾਸਾਂਸੀ ਵਿਚ ਡਿਊਟੀ ਦੌਰਾਨ ਲਾਪਰਵਾਹੀ/ਕੁਤਾਹੀ ਨੂੰ ਗੰਭੀਰਤਾ ਨਾਲ ਲੈਂਦਿਆਂ ਡੀ.ਆਈ.ਜੀ. ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਥਾਣਾ ਰਾਜਾਸਾਂਸੀ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਹਰਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਪੰਜਾਬ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਅਤੇ ਜਾਂਚ ਮੁਹਿੰਮ ਚਲਾਈ ਗਈ ਸੀ, ਇਸ ਦੌਰਾਨ ਜਦੋਂ ਡੀ.ਆਈ.ਜੀ. ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਵਲੋਂ ਰਾਜਾਸਾਂਸੀ ਵਿਚ ਲਗਾਏ ਇਕ ਨਾਕੇ ਦੀ ਜਾਂਚ ਕੀਤੀ ਗਈ ਤਾਂ ਉੱਥੇ ਐੱਸ.ਐੱਚ.ਓ. ਸਬ ਇੰਸਪੈਕਟਰ ਹਰਜੀਤ ਸਿੰਘ ਮੌਜੂਦ ਨਹੀਂ ਸਨ, ਜਿਸ ਤੋਂ ਬਾਅਦ ਉਹ ਸਿੱਧਾ ਥਾਣਾ ਰਾਜਾਸਾਂਸੀ ਪਹੁੰਚੇ ਤੇ ਉਨ੍ਹਾਂ ਵਲੋਂ ਇਕ ਸਬ-ਇੰਸਪੈਕਟਰ ਨੂੰ ਪੁੱਛਿਆ ਕਿ ਐੱਸ.ਐੱਚ.ਓ. ਕਿਥੇ ਹੈ, ਜਿਸ ’ਤੇ ਸਬ-ਇੰਸਪੈਕਟਰ ਨੇ ਦੱਸਿਆ ਕਿ ਉਹ ਆਪਣੇ ਕਮਰੇ ਵਿਚ ਹਨ। ਉਕਤ ਕਮਰੇ ਵਿਚ ਪਹੁੰਚੇ ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਵਲੋਂ ਜਦੋਂ ਐੱਸ.ਐੱਚ.ਓ ਸਬ-ਇੰਸਪੈਕਟਰ ਹਰਜੀਤ ਸਿੰਘ ਨੂੰ ਨਾਕੇ ’ਤੇ ਡਿਊਟੀ ਦੇਣ ਦੀ ਬਜਾਏ ਕਮਰੇ ਵਿਚ ਰਹਿਣ ਬਾਰੇ ਪੁੱਛਿਆ ਤਾਂ ਐੱਸ.ਐੱਚ.ਓ. ਵਲੋਂ ਦਿੱਤੇ ਜੁਆਬ ਤੋਂ ਸੰਤੁਸ਼ਟ ਨਾ ਹੁੰਦਿਆਂ ਡੀ.ਆਈ.ਜੀ ਹਰਮਨਬੀਰ ਸਿੰਘ ਗਿੱਲ ਵਲੋਂ ਸਖ਼ਤ ਵਿਭਾਗੀ ਕਾਰਵਾਈ ਕਰਦਿਆਂ ਤੁਰੰਤ ਐੱਸ.ਐੱਚ.ਓ. ਰਾਜਾਸਾਂਸੀ ਸਬ-ਇੰਸਪੈਕਟਰ ਹਰਜੀਤ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਉਧਰ ਬਾਅਦ ਦੁਪਹਿਰ ਐੱਸ.ਐੱਚ.ਓ ਹਰਜੀਤ ਸਿੰਘ ਸੰਧੂ ਨੂੰ ਬਹਾਲ ਕਰਨ ਦੀਆਂ ਗੱਲਾਂ ਵੀ ਸਾਹਮਣੇ ਆਈਆਂ ਪਰ ਕਿਸੇ ਵੀ ਅਧਿਕਾਰੀ ਵਲੋਂ ਐੱਸ.ਐੱਚ.ਓ ਸਬ-ਇੰਸਪੈਕਟਰ ਹਰਜੀਤ ਸਿੰਘ ਨੂੰ ਬਹਾਲ ਕਰਨ ਦੀ ਪੁਸ਼ਟੀ ਨਹੀਂ ਕੀਤੀ ਗਈ।

ਪਿਛਲੀ ਖ਼ਬਰ ਭਾਈ ਖਾਲੜਾ ਦੀ ਹੱਤਿਆ ’ਚ ਸ਼ਾਮਿਲ ਡੀ.ਐਸ.ਪੀ. ਜਸਪਾਲ ਸਿੰਘ ਹੁਣ ਪਿੰਡ ਮਾਂਝੀ ਦਾ ਵਾਸੀ ਨਹੀਂ-ਪੁਲਿਸ ਅਧਿਕਾਰੀ ਅਗਲੀ ਖ਼ਬਰ ਭਾਈ ਨਿੱਝਰ ਦੀ ਹੱਤਿਆ ਦੀ ਅੰਤਰਰਾਸ਼ਟਰੀ ਜਾਂਚ ਹੋਵੇ-ਭਾਈ ਮੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।