17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮੁੱਖ ਸਾਜਿਸ਼ਕਰਤਾ ਗ੍ਰਿਫ਼ਤਾਰ-ਚੀਮਾ

ਅਜੀਤ ਡੈਸਕ 10-07-2026

ਚੰਡੀਗੜ੍ਹ, 9 ਜੁਲਾਈ (ਅਜੀਤ ਬਿਊਰੋ)-ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਰਾਜ ਕਰ ਵਿਭਾਗ ਨੇ ਜਲੰਧਰ ਸਥਿਤ ਇਕ ਫਰਮ ਦੇ ਮਾਲਕ ਨੂੰ 55.35 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਨੂੰ ਅੰਜਾਮ ਦੇਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਅਹਿਮ ਕਾਰਵਾਈ ਨੇ ਲਗਭਗ 8.35 ਕਰੋੜ ਰੁਪਏ ਦੇ ‘ਇਨਪੁਟ ਟੈਕਸ ਕ੍ਰੈਡਿਟ’ ਦੇ ਫਰਜ਼ੀ ਲੈਣ-ਦੇਣ ਨੂੰ ਸਫ਼ਲਤਾਪੂਰਵਕ ਰੋਕਿਆ ਹੈ, ਜੋ ਕਿ ਗਲਤ ‘ਇੰਟੀਗ੍ਰੇਟਿਡ ਜੀ.ਐਸ.ਟੀ. ਰਿਫੰਡ’ ਦਾਅਵਿਆਂ ਰਾਹੀਂ ਸਰਕਾਰੀ ਖ਼ਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾ ਰਿਹਾ ਸੀ। ਖ਼ੁਫ਼ੀਆ ਜਾਣਕਾਰੀ ’ਤੇ ਆਧਾਰਿਤ ਇਸ ਕਾਰਵਾਈ ਦਾ ਵੇਰਵਾ ਦਿੰਦਿਆਂ ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜ ਜੀ.ਐਸ.ਟੀ. ਵਿਭਾਗ ਨੇ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 69 ਦੇ ਤਹਿਤ ਜਲੰਧਰ ਦੀ ਮੈਸਰਜ਼ ਰੈਮਸਨਜ਼ ਕਾਰਪੋਰੇਸ਼ਨ ਦੇ ਮਾਲਕ ਭੁਪਿੰਦਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਡੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਫਰਮ ਮਾਲ ਦੀ ਅਸਲ ਸਪਲਾਈ ਕੀਤੇ ਬਿਨਾਂ ਜੀ.ਐਸ.ਟੀ. ਇਨਵੌਇਸ ਜਾਰੀ ਕਰਕੇ ਵੱਡੇ ਪੱਧਰ ’ਤੇ ਫਰਜ਼ੀ ਬਿਲਿੰਗ ਅਤੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਘੁਟਾਲੇ ਵਿਚ ਸ਼ਾਮਿਲ ਸੀ।

ਪਿਛਲੀ ਖ਼ਬਰ ਚਾਬਹਾਰ ਬੰਦਰਗਾਹ ’ਤੇ ਅਮਰੀਕਾ ਵਲੋਂ ਬੰਬਾਰੀ ਨਾਲ ਭਾਰਤ ਦੇ ਮਹੱਤਵਪੂਰਨ ਪ੍ਰੋਜੈਕਟ ਨੂੰ ਲੱਗਾ ਝਟਕਾ ਅਗਲੀ ਖ਼ਬਰ ਰਾਜ ਦੇ ਸਰਕਾਰੀ ਪੌਲੀਟੈਕਨਿਕ ਕਾਲਜਾਂ ’ਚ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।