17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਖੁੱਡੀਆਂ ਤੇ ਜੰਮੂ-ਕਸ਼ਮੀਰ ਦੇ ਮੰਤਰੀ ਵਲੋਂ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਅਜੀਤ ਡੈਸਕ 10-07-2026

ਚੰਡੀਗੜ੍ਹ, 9 ਜੁਲਾਈ (ਅਜੀਤ ਬਿਊਰੋ)-ਡੇਅਰੀ ਅਤੇ ਪਸ਼ੂ-ਧਨ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਇਥੇ ਕਿਸਾਨ ਭਵਨ ਵਿਖੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਬਿਹਤਰੀ ਲਈ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਗੁਰਮੀਤ ਸਿੰਘ ਖੁੱਡੀਆਂ ਨੇ ਸਤੀਸ਼ ਸ਼ਰਮਾ ਦੀ ਅਗਵਾਈ ਵਾਲੇ ਜੰਮੂ-ਕਸ਼ਮੀਰ ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਸਤੀਸ਼ ਸ਼ਰਮਾ ਕੋਲ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਟਰਾਂਸਪੋਰਟ, ਸਾਇੰਸ ਅਤੇ ਤਕਨਾਲੋਜੀ, ਸੂਚਨਾ ਤਕਨਾਲੋਜੀ, ਯੁਵਕ ਸੇਵਾਵਾਂ ਅਤੇ ਖੇਡਾਂ ਵਿਭਾਗ ਹਨ। ਇਸ ਮੀਟਿੰਗ ਦੌਰਾਨ ਪੰਜਾਬ ਅਤੇ ਜੰਮੂ-ਕਸ਼ਮੀਰ ਦਰਮਿਆਨ ਪਸ਼ੂ-ਧਨ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਦੋਵਾਂ ਰਾਜਾਂ ਦੇ ਆਪਸੀ ਸਹਿਯੋਗ ਦੇ ਮੌਕਿਆਂ ਦੀ ਤਲਾਸ਼ ਕਰਦਿਆਂ ਵਿਚਾਰ-ਵਟਾਂਦਰਾ ਕੀਤਾ ਗਿਆ।

ਪਿਛਲੀ ਖ਼ਬਰ ਡੀ.ਸੀ. ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸੰਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਗਲੀ ਖ਼ਬਰ ਸ੍ਰੀਨਗਰ ਵਿਚ ਸ਼ੀਆ ਮੁਸਲਮਾਨਾਂ ਵਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।