04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਅਜੀਤ ਡੈਸਕ 12-07-2026

ਚੋਗਾਵਾਂ (ਅੰਮ੍ਰਿਤਸਰ), 11 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਸ਼ਹੂਰਾ ਵਿਖੇ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ। ਇਸ ਸੰਬੰਧੀ ਲਾਹੌਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਇਕਲੋਤੇ ਪੁੱਤਰ ਗੁਰਅਵਤਾਰ ਸਿੰਘ ਦੀ ਪਿੰਡ ਦੇ ਗੁਰਜੰਟ ਸਿੰਘ, ਹਨੀ ਡੰਡੇ ਤੇ ਹੋਰਨਾਂ ਨਾਲ ਤਕਰਾਰ ਚੱਲਦੀ ਆ ਰਹੀ ਸੀ। ਬੀਤੀ ਰਾਤ ਉਕਤ ਤਿੰਨੇ ਨੌਜਵਾਨ ਮੋਟਰਸਾਈਕਲ ’ਤੇ ਉਨ੍ਹਾਂ ਦੇ ਡੇਰੇ ‘ਤੇ ਆਏ। ਉਨ੍ਹਾਂ ਮੇਰੇ ਬੇਟੇ ਨੂੰ ਆਵਾਜ਼ ਮਾਰੀ। ਜਦੋਂ ਮੇਰਾ ਬੇਟਾ ਗੁਰਅਵਤਾਰ ਸਿੰਘ ਬਾਹਰ ਆਇਆ ਤਾਂ ਉਨ੍ਹਾਂ ਨਾਲ ਤਕਰਾਰ ਹੋਈ। ਗੁਰਜੰਟ ਸਿੰਘ ਤੇ ਹਨੀ ਨੇ ਗੋਲੀਆਂ ਮਾਰ ਕੇ ਗੁਰਅਵਤਾਰ ਸਿੰਘ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਉਸ ਨੂੰ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਡੀ.ਐਸ.ਪੀ. ਕਪਿਲ ਕੋਸ਼ਲ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਗੁਰਜੰਟ ਸਿੰਘ, ਹਨੀ ਤੇ ਇਕ ਹੋਰ ਨੌਜਵਾਨ ਖ਼ਿਲਾਫ਼ ਹੱਤਿਆ ਦਾ ਮੁਕਦਮਾ ਦਰਜ ਕਰ ਲਿਆ ਗਿਆ ਹੈ।

ਪਿਛਲੀ ਖ਼ਬਰ ਘੱਗਰ ਦਰਿਆ ’ਚ ਮੱਛੀਆਂ ਫੜਨ ਗਏ ਦੋ ਵਿਅਕਤੀ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹੇ ਅਗਲੀ ਖ਼ਬਰ ਮਾਮੂਲੀ ਤਕਰਾਰ ਨੂੰ ਲੈ ਕੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।