04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਬਠਿੰਡਾ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅਜੀਤ ਡੈਸਕ 12-07-2026

ਮਹਿਮਾ ਸਰਜਾ (ਬਠਿੰਡਾ), 11 ਜੁਲਾਈ (ਬਲਦੇਵ ਸੰਧੂ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੀ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਦੇ ਖੇਤਰ ਅਧੀਨ ਪੈਂਦੇ ਪਿੰਡ ਬੁਰਜ ਮਹਿਮਾ ਵਿਚ ਬੀਤੀ ਰਾਤ ਇਕ 42 ਸਾਲਾ ਨੌਜਵਾਨ ਦੇ ਬੇਰਹਿਮੀ ਨਾਲ ਕਤਲ ਦੀ ਘਟਨਾ ਨੇ ਪੂਰੇ ਇਲਾਕੇ ਨੂੰ ਸੁੰਨ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਬੱਬੂ ਪੁੱਤਰ ਰਾਮ ਸਿੰਘ ਵਜੋਂ ਹੋਈ ਹੈ। ਮ੍ਰਿਤਕ ਆਪਣਾ ਗੁਜ਼ਾਰਾ ਸਬਜ਼ੀ ਵੇਚ ਕੇ ਕਰਦਾ ਸੀ ਅਤੇ ਪਿੰਡ ਵਿਚ ਇਕੱਲਾ ਰਹਿੰਦਾ ਸੀ। ਮ੍ਰਿਤਕ ਦੀ ਭੈਣ ਰੈਂਪੀ ਕੌਰ ਨੇ ਦੁਖੀ ਮਨ ਨਾਲ ਦੋਸ਼ ਲਾਇਆ ਕਿ ਉਨ੍ਹਾਂ ਦੇ ਗੁਆਂਢੀ ਗੁਰਧਿਆਨ ਸਿੰਘ ਅਤੇ ਉਸ ਦੇ ਸਾਥੀਆਂ ਨੇ ਪੁਰਾਣੀ ਰੰਜਿਸ਼ ਕਾਰਨ ਮਨਜੀਤ ਸਿੰਘ ’ਤੇ ਹਮਲਾ ਕਰ ਦਿੱਤਾ। ਪਹਿਲਾਂ ਲਾਠੀਆਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਫਿਰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਉਸ ਦੀ ਜਾਨ ਲੈ ਲਈ ਗਈ। ਰੈਂਪੀ ਕੌਰ ਨੇ ਦੱਸਿਆ ਕਿ ਮ੍ਰਿਤਕ ਦਾ ਇਕ ਭਰਾ ਵੀ ਹੈ, ਜੋ ਮਾਨਸਿਕ ਤੌਰ ’ਤੇ ਅਸਮਰੱਥ ਹੋਣ ਕਾਰਨ ਉਹ ਉਸ ਕੋਲ ਮੱਲਕੇ, ਮੋਗਾ ਵਿਖੇ ਰਹਿੰਦਾ ਹੈ। ਹੁਣ ਘਰ ਦਾ ਸਹਾਰਾ ਬਣਨ ਵਾਲਾ ਇਕਲੌਤਾ ਭਰਾ ਵੀ ਦੁਨੀਆਂ ਛੱਡ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਚੌਕੀ ਇੰਚਾਰਜ ਨਿਰਮਲਜੀਤ ਸਿੰਘ ਅਤੇ ਥਾਣਾ ਨੇਹੀਂਆਂ ਵਾਲਾ ਦੇ ਮੁਖੀ ਅਮਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ, ਜਿਨ੍ਹਾਂ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ- ਡੀ.ਜੀ.ਪੀ. ਅਗਲੀ ਖ਼ਬਰ ਘੱਗਰ ਦਰਿਆ ’ਚ ਮੱਛੀਆਂ ਫੜਨ ਗਏ ਦੋ ਵਿਅਕਤੀ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।