04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ- ਡੀ.ਜੀ.ਪੀ.

ਅਜੀਤ ਡੈਸਕ 12-07-2026

ਚੰਡੀਗੜ੍ਹ , 11 ਜੁਲਾਈ (ਅਜੀਤ ਬਿਊਰੋ)-ਔਰਤਾਂ ਦੀ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਪੰਜਾਬ ਪੁਲਿਸ ਵਲੋਂ ਸਥਾਪਤ ਕੀਤੇ ਗਏ ਮਹਿਲਾ ਹੈਲਪ ਡੈਸਕਾਂ ਨੂੰ ਸੂਬੇ ਭਰ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ। ਇਨ੍ਹਾਂ ਹੈਲਪ ਡੈਸਕਾਂ ਰਾਹੀਂ ਔਰਤਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਿਤ ਕੁੱਲ 2,31,677 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਸੂਬਾ ਪੁਲਿਸ ਵਲੋਂ ਸਾਰੇ 424 ਪੁਲਿਸ ਥਾਣਿਆਂ ਵਿਚ ਮਹਿਲਾ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿਚ 39 ਵਿਸ਼ੇਸ਼ ਉਦੇਸ਼ਾਂ ਵਾਲੇ ਪੁਲਿਸ ਥਾਣੇ ਵੀ ਸ਼ਾਮਿਲ ਹਨ।ਉਕਤ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਗ੍ਰੀਵੈਂਸ ਡਿਸਪੋਜ਼ਲ (ਪੀ.ਜੀ.ਡੀ) ਪੋਰਟਲ ਰਾਹੀਂ 1 ਜਨਵਰੀ 2023 ਤੋਂ 30 ਜੂਨ 2026 ਤੱਕ ਔਰਤਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਿਤ 1,33,152 ਸ਼ਿਕਾਇਤਾਂ ਪ੍ਰਾਪਤ ਹੋਈਆਂ। ਇਨ੍ਹਾਂ ਵਿੱਚੋਂ ਕੁੱਲ 99,692 ਸ਼ਿਕਾਇਤਾਂ (74.8 ਫ਼ੀਸਦੀ) ਪੰਜਾਬ ਪੁਲਿਸ ਮਹਿਲਾ ਮਿੱਤਰਾਂ ਵਲੋਂ ਨਿਪਟਾਈਆਂ ਗਈਆਂ।

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 15 ਨੂੰ ਅਗਲੀ ਖ਼ਬਰ ਬਠਿੰਡਾ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।