04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਨੀਟ ਪੇਪਰ ਲੀਕ ਮਾਮਲਾ : ਅਦਾਲਤ ਨੇ 13 ਮੁਲਜ਼ਮਾਂ ਦੀ ਨਿਆਇਕ ਹਿਰਾਸਤ 24 ਤੱਕ ਵਧਾਈ

ਅਜੀਤ ਡੈਸਕ 12-07-2026

ਨਵੀਂ ਦਿੱਲੀ,11 ਜੁਲਾਈ (ਜਗਤਾਰ ਸਿੰਘ)- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਨੀਟ ਪੇਪਰ ਲੀਕ ਮਾਮਲੇ ਵਿਚ 13 ਮੁਲਜ਼ਮਾਂ ਦੀ ਨਿਆਇਕ ਹਿਰਾਸਤ 24 ਜੁਲਾਈ ਤੱਕ ਵਧਾ ਦਿੱਤੀ ਹੈ। ਇਨ੍ਹਾਂ ਮੁਲਜ਼ਮਾਂ ਦੀ ਨਿਆਇਕ ਹਿਰਾਸਤ ਸਨਿਚਰਵਾਰ ਨੂੰ ਖ਼ਤਮ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੀ.ਬੀ.ਆਈ. ਦੇ ਜੱਜ ਸਤੀਸ਼ ਕੁਮਾਰ ਨੇ ਮੁਲਜ਼ਮਾਂ ਦੀ ਨਿਆਇਕ ਹਿਰਾਸਤ ਨੂੰ ਵਧਾਉਣ ਦਾ ਹੁਕਮ ਦਿੱਤਾ । ਦਰਅਸਲ ਇਸ ਮਾਮਲੇ ਵਿਚ ਇੱਕ ਸਰਕਾਰੀ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ‘ਤੇ 12 ਮਈ ਨੂੰ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਸੀ.ਬੀ.ਆਈ. ਨੇ ਭਾਰਤੀ ਨਿਆਂ ਸਹਿੰਤਾ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਸੀ। ਦੱਸਣਯੋਗ ਹੈ ਕਿ ਪ੍ਰਸ਼ਨ ਪੱਤਰ ਲੀਕ ਦੇ ਦੋਸ਼ਾਂ ਤੋਂ ਬਾਅਦ 3 ਮਈ ਨੂੰ ਹੋਈ ਨੀਟ ਪ੍ਰੀਖਿਆ ਰੱਦ ਕਰ ਦਿੱਤੀ ਗਈ ਸੀ। ਨੀਟ ਪੇਪਰ ਲੀਕ ਘੁਟਾਲੇ ਵਿਚ ਹੁਣ ਤੱਕ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ।

ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਨੇ ਐਸ.ਐੱਚ.ਡੀ.ਐਫ.-ਐਸ.ਈ.ਐਸ. ਵਲੋਂ 58 ਵਿਦਿਆਰਥੀਆਂ ਨੂੰ 14 ਲੱਖ ਦੀ ਸਕਾਲਰਸ਼ਿਪ ਕੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।