10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਅਕਾਲ ਤਖ਼ਤ ਸਾਹਿਬ ਵਲੋਂ ਸਤਲੁਜ ਦਰਿਆ ਕੰਢੇ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਅੱਜ

ਅਜੀਤ ਡੈਸਕ 14-07-2026
ਅੰਮ੍ਰਿਤਸਰ, 13 ਜੁਲਾਈ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਦੇ ਸਹਿਯੋਗ ਨਾਲ 14 ਜੁਲਾਈ ਦੀ ਸ਼ਾਮ ਨੂੰ ਦਰਿਆ ਸਤਲੁਜ ਦੇ ਕੰਢੇ ਹਰੀਕੇ ਪੱਤਣ ਦੇ ਪਾਰਲੇ ਕਿਨਾਰੇ ਅਰਦਾਸ ਸਮਾਗਮ ਕਰਵਾਇਆ ਜਾ ਰਿਹਾ ਹੈ। ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਪਹਿਲਕਦਮੀ ਨਾਲ ਉਲੀਕੇ ਗਏ ਇਸ ਅਰਦਾਸ ਸਮਾਗਮ ਦੌਰਾਨ ਸੰਨ੍ਹ 1984 ਅਤੇ ਬਾਅਦ ਦੇ ਦਹਾਕੇ ਦੇ ਸਮੂਹ ਸਿੱਖ ਸ਼ਹੀਦਾਂ, ਲਾਵਾਰਿਸ ਕਹਿ ਕੇ ਸਾੜੇ ਗਏ ਜਾਂ ਦਰਿਆਵਾਂ ਵਿਚ ਰੋੜੇ ਗਏ ਹਜ਼ਾਰਾਂ ਨੌਜਵਾਨਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜੂਝਣ ਵਾਲੇ ਕੌਮ ਦੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਅਤੇ ਇਨਸਾਫ਼ ਲਈ ਇਹ ਅਰਦਾਸ ਸਮਾਗਮ ਸ਼ਾਮ 6 ਵਜੇ ਹਰੀਕੇ ਪੱਤਣ ਵਿਖੇ ਦਰਿਆ ਦੇ ਕਿਨਾਰੇ ਗੁ: ਨਾਨਕਸਰ ਸਾਹਿਬ ਦੇ ਨਜ਼ਦੀਕ ਰੱਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਇਸ ਸਮਾਗਮ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ, ਸੰਗਤਾਂ ਅਤੇ ਮਨੁੱਖ ਅਧਿਕਾਰ ਜਥੇਬੰਦੀਆਂ ਦੇ ਆਗੂ ਦੇ ਕਾਰਕੁੰਨ ਸ਼ਾਮਿਲ ਹੋਣਗੇ। ਇਸ ਮੌਕੇ ਜਥੇਦਾਰ ਵਲੋਂ ਕੋਈ ਅਹਿਮ ਐਲਾਣ ਵੀ ਕੀਤੇ ਜਾਣ ਦੀ ਸੰਭਾਵਨਾ ਹੈ। ਅਰਦਾਸ ਸਮਾਗਮ ਵਿਚ ਸ਼ਾਮਿਲ ਹੋਣ ਲਈ ਜਥੇਦਾਰ ਵਲੋਂ ਸਿੱਖ ਜਥੇਬੰਦੀਆਂ ਅਤੇ ਵਕੀਲਾਂ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਨ ਵਾਲੀਆਂ ਸ਼ਖ਼ਸੀਅਤਾਂ ਤੇ ਪੀੜ੍ਹਤ ਪਰਿਵਾਰਾਂ ਨੂੰ ਸੱਦਾ ਪੱਤਰ ਵੀ ਭੇਜੇ ਜਾ ਚੁੱਕੇ ਹਨ।
ਪਿਛਲੀ ਖ਼ਬਰ ਮੁੱਖ ਮੰਤਰੀ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਨੂੰ ਰੈਗੂਲਰ ਕਰ ਕੇ ਨਿਯੁਕਤੀ ਪੱਤਰ ਸੌਂਪੇ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਪੰਜਾਬ ਤੇ ਕਿਸਾਨਾਂ ਦੀਆਂ ਮੰਗਾਂ ਲਈ ਮੋਟਰਸਾਈਕਲ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।