10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਮੁੱਖ ਮੰਤਰੀ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਨੂੰ ਰੈਗੂਲਰ ਕਰ ਕੇ ਨਿਯੁਕਤੀ ਪੱਤਰ ਸੌਂਪੇ

ਅਜੀਤ ਡੈਸਕ 14-07-2026
ਐੱਸ. ਏ. ਐੱਸ. ਨਗਰ, 13 ਜੁਲਾਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਨੇ ਵਣ ਵਿਭਾਗ ਦੇ 516 ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕਰਦਿਆਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਸ ਦੇ ਨਾਲ ਹੀ ਵਿਭਾਗ ਦੇ 237 ਅਧਿਕਾਰੀਆਂ/ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਤਰੱਕੀਆਂ ਨੂੰ ਵੀ ਬਹਾਲ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਣ ਵਿਭਾਗ ਦੇ ਦਿਹਾੜੀਦਾਰ ਕਾਮਿਆਂ ਨੂੰ ਰੈਗੂਲਰ ਹੋਣ ਦੇ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸਰਕਾਰ ਦਾ ਉਦੇਸ਼ ਸਾਲਾਂ ਤੋਂ ਸੇਵਾ ਨਿਭਾ ਰਹੇ ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ, ਸਨਮਾਨ ਅਤੇ ਬਣਦਾ ਹੱਕ ਦੇਣਾ ਹੈ। ਇਸੇ ਦੌਰਾਨ ਵਿਕਾਸ ਭਵਨ ਮੁਹਾਲੀ ਵਿਖੇ ਕਰਵਾਏ ਗਏ ਨਿਯੁਕਤੀ ਪੱਤਰ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੈਗੂਲਰ ਹੋਏ ਕਰਮਚਾਰੀ ਹੁਣ 58 ਸਾਲਾਂ ਦੀ ਉਮਰ ਤੱਕ ਸੇਵਾ ਨਿਭਾਉਣਗੇ ਅਤੇ ਉਨ੍ਹਾਂ ਨੂੰ 5 ਫ਼ੀਸਦੀ ਸਾਲਾਨਾ ਤਨਖ਼ਾਹ ਵਾਧੇ ਸਮੇਤ ਹੋਰ ਸੇਵਾ ਲਾਭ ਵੀ ਮਿਲਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਵਣ ਵਿਭਾਗ ਵਿਚ 1,458 ਦਿਹਾੜੀਦਾਰ ਕਾਮਿਆਂ ਨੂੰ ਰੈਗੂਲਰ ਕੀਤਾ ਗਿਆ ਹੈ, ਜਦਕਿ 342 ਹੋਰਨਾਂ ਕਰਮਚਾਰੀਆਂ ਦੀ ਰੈਗੂਲਰ ਭਰਤੀ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਮੰਨਦਿਆਂ 237 ਅਧਿਕਾਰੀਆਂ/ ਕਰਮਚਾਰੀਆਂ ਦੀਆਂ ਤਰੱਕੀਆਂ ਵੀ ਬਹਾਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਹਨ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਇਸ ਮੌਕੇ ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ, ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਕਮਲ ਕਿਸ਼ੋਰ ਯਾਦਵ, ਪ੍ਰਮੁੱਖ ਮੁੱਖ ਵਣਪਾਲ ਪੰਜਾਬ ਧਰਮਿੰਦਰ ਕੁਮਾਰ, ਵਧੀਕ ਪ੍ਰਧਾਨ ਮੁੱਖ ਵਣਪਾਲ ਪੰਜਾਬ ਚਰਚਿਲ ਕੁਮਾਰ ਤੇ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨਾਂ ਤੋਂ ਉਨ੍ਹਾਂ ਦੀ ਜ਼ਮੀਨ ਲੈ ਕੇ ਮੋਟਰ ਕਨੈਕਸ਼ਨ ਦੇਣ ਦਾ ਕੀ ਫ਼ਾਇਦਾ - ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਅਕਾਲ ਤਖ਼ਤ ਸਾਹਿਬ ਵਲੋਂ ਸਤਲੁਜ ਦਰਿਆ ਕੰਢੇ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।