13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਫਿਲਮ ‘ਸਤਲੁਜ’ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ- ਲਾਲਪੁਰਾ

ਅਜੀਤ ਡੈਸਕ 14-07-2026
ਨਵੀਂ ਦਿੱਲੀ, 13 ਜੁਲਾਈ (ਅਜੀਤ ਬਿਊਰੋ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਸੰਸਦੀ ਬੋਰਡ ਦੇ ਸੀਨੀਅਰ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਸੋਮਵਾਰ ਨੂੰ ਕਿਹਾ ਕਿ ਕਿਸੇ ਵੀ ਧਿਰ ਨੂੰ ਦਿਲਜੀਤ ਦੋਸਾਂਝ ਦੀ ਅਦਾਕਾਰੀ ਵਾਲੀ ਫ਼ਿਲਮ ‘ਸਤਲੁਜ’ ਦਾ ਸਿਆਸੀਕਰਨ ਨਹੀਂ ਕਰਨਾ ਚਾਹੀਦਾ ਅਤੇ ਪੰਜਾਬ ਦੇ ਹਰ ਸਿਆਸੀ ਆਗੂ ਨੂੰ ਹਿੰਦੂ-ਸਿੱਖ ਏਕਤਾ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ।ਆਪਣੀ ਹੀ ਪਾਰਟੀ ਦੇ ਸਹਿਯੋਗੀ ਰਵਨੀਤ ਸਿੰਘ ਬਿੱਟੂ ਨੂੰ ਫ਼ਿਲਮ ਵਿੱਚ ਦਿਖਾਈਆਂ ਗਈਆਂ ਮੌਤਾਂ ਦੇ ਦਾਅਵਿਆਂ ‘ਤੇ ਸਵਾਲ ਉਠਾਉਣੇ ਬੰਦ ਕਰਨ ਦੀ ਅਪੀਲ ਕਰਨ ਅਤੇ ਇਨ੍ਹਾਂ ਮਾਮਲਿਆਂ ਵਿਚ ਮੁਆਵਜ਼ੇ ਬਾਰੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਹੁਕਮਾਂ ਦਾ ਹਵਾਲਾ ਦੇਣ ਤੋਂ ਇੱਕ ਦਿਨ ਬਾਅਦ, ਲਾਲਪੁਰਾ ਨੇ ਕਿਹਾ ਕਿ ਪੰਜਾਬ ਵਿਚ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਜੋ ਕੁਝ ਵੀ ਵਾਪਰਿਆ, ਉਹ ਉਸ ਵੇਲੇ ਦੀ ਸਰਕਾਰ ਦੀਆਂ ਨਾਕਾਮੀਆਂ ਕਾਰਨ ਹੋਇਆ ਸੀ। ਉਨ੍ਹਾਂ ਦੀ ਇਹ ਆਲੋਚਨਾ ਕਾਂਗਰਸ ਵੱਲ ਕੇਂਦਰਿਤ ਸੀ।ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਾਰੀਆਂ ਗ਼ੈਰ-ਕਾਂਗਰਸੀ ਪਾਰਟੀਆਂ ਦੀ ਕੋਸ਼ਿਸ਼ ਹਮੇਸ਼ਾ ਸਿੱਖਾਂ ਤੇ ਹਿੰਦੂਆਂ ਦੀ ਏਕਤਾ ਅਤੇ ਪੰਜਾਬ ਦੀ ਫਿਰਕੂ ਸਦਭਾਵਨਾ ਨੂੰ ਬਣਾਈ ਰੱਖਣ ਦੀ ਰਹੀ ਹੈ।ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਜ਼ਖਮਾਂ ‘ਤੇ ਮਲ੍ਹਮ ਲਗਾਉਣ ਦਾ ਸਮਾਂ ਹੈ, ਸਿਆਸਤ ਕਰਨ ਦਾ ਨਹੀਂ।
ਪਿਛਲੀ ਖ਼ਬਰ ਪਾਕਿ ਨੇ ਤਿੰਨ ਸਾਲਾਂ ’ਚ 26 ਲੱਖ ਤੋਂ ਵੱਧ ਅਫ਼ਗਾਨ ਨਾਗਰਿਕਾਂ ਨੂੰ ਦਿੱਤਾ ਦੇਸ਼ ਨਿਕਾਲਾ ਅਗਲੀ ਖ਼ਬਰ ਮੌਲਾਨਾ ਫਜ਼ਲੁਰ ਰਹਿਮਾਨ ਨੇ ਪਾਕਿ ਫ਼ੌਜ ’ਤੇ ਕੀਤਾ ਤਿੱਖਾ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।