13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪਾਕਿ ਨੇ ਤਿੰਨ ਸਾਲਾਂ ’ਚ 26 ਲੱਖ ਤੋਂ ਵੱਧ ਅਫ਼ਗਾਨ ਨਾਗਰਿਕਾਂ ਨੂੰ ਦਿੱਤਾ ਦੇਸ਼ ਨਿਕਾਲਾ

ਅਜੀਤ ਡੈਸਕ 14-07-2026
ਅੰਮ੍ਰਿਤਸਰ, 13 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਪਿਛਲੇ ਤਿੰਨ ਸਾਲਾਂ ‘ਚ 26 ਲੱਖ ਤੋਂ ਵੱਧ ਅਫ਼ਗਾਨ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦਿੱਤਾ ਹੈ, ਜਿਨ੍ਹਾਂ ‘ਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਉਨ੍ਹਾਂ ਦੀ ਅਫ਼ਗਾਨਿਤਸਾਨ ਵਾਪਸੀ ਬਿਨਾਂ ਜਾਇਜ਼ ਦਸਤਾਵੇਜ਼ਾਂ, ਵੀਜ਼ਾ ਜਾਂ ਤੈਅ ਸਮੇਂ ਤੋਂ ਵੱਧ ਪਾਕਿ ‘ਚ ਠਹਿਰੇ ਹੋਏ ਅਫ਼ਗਾਨ ਨਾਗਰਿਕਾਂ ਖ਼ਿਲਾਫ਼ ਪਾਕਿ ਸਰਕਾਰ ਵਲੋਂ ਕੀਤੀ ਗਈ ਕਾਰਵਾਈ ਦਾ ਹਿੱਸਾ ਹੈ। ਦੋਵਾਂ ਦੇਸ਼ਾਂ ਵਿਚਕਾਰ ਹਥਿਆਰਬੰਦ ਟਕਰਾਅ ਤੋਂ ਬਾਅਦ ਪਾਕਿਸਤਾਨੀ ਪ੍ਰਸ਼ਾਸਨ ਨੇ ਗੈਰ-ਕਾਨੂੰਨੀ ਅਫ਼ਗਾਨ ਪ੍ਰਵਾਸੀਆਂ ‘ਤੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਲਹਿੰਦੇ ਪੰਜਾਬ ਦੀ ਸੂਬਾਈ ਸਰਕਾਰ ਅਜਿਹੇ ਗੈਰ-ਕਾਨੂੰਨੀ ਜਾਂ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਦੀ ਪਛਾਣ ਕਰਨ ਲਈ ਨਿਯਮਿਤ ਤੌਰ ‘ਤੇ ਸਰਵੇਖਣ ਕਰ ਰਹੀ ਹੈ। ਪੰਜਾਬ ਗ੍ਰਹਿ ਵਿਭਾਗ ਦੇ ਵਿਦੇਸ਼ੀ ਸੁਰੱਖਿਆ ਮਾਮਲਿਆਂ ਦੇ ਬੁਲਾਰੇ ਨੇ ਇਕ ਬਿਆਨ ‘ਚ ਕਿਹਾ ਕਿ ਇਕੱਲੀ ਲਹਿੰਦੇ ਪੰਜਾਬ ਦੀ ਸੂਬਾਈ ਸਰਕਾਰ ਨੇ ਹੀ 138,342 ਅਫ਼ਗਾਨ ਨਾਗਰਿਕਾਂ ਨੂੰ ਆਪਣੇ ਨਜ਼ਰਬੰਦੀ ਕੇਂਦਰਾਂ ‘ਚ ਹਿਰਾਸਤ ਵਿਚ ਲਿਆ, ਉਨ੍ਹਾਂ ਦੇ ਦਸਤਾਵੇਜ਼ ਪੂਰੇ ਕੀਤੇ ਅਤੇ ਉਨ੍ਹਾਂ ਨੂੰ ਦੇਸ਼ ਨਿਕਾਲਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਤਿੰਨ ਸਾਲਾਂ ‘ਚ ਪਾਕਿਸਤਾਨ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਲਗਭਗ 26 ਲੱਖ ਅਫ਼ਗਾਨ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਪਾਕਿ ’ਚ ਹਿਜ਼ਬੁਲ ਮੁਜਾਹਦੀਨ ਦੇ ਅੱਤਵਾਦੀ ਅਬਦੁਲ ਮਜ਼ੀਦ ਦੀ ਭੇਦਭਰੇ ਹਾਲਾਤ ’ਚ ਮੌਤ ਅਗਲੀ ਖ਼ਬਰ ਫਿਲਮ ‘ਸਤਲੁਜ’ ਦਾ ਸਿਆਸੀਕਰਨ ਨਹੀਂ ਹੋਣਾ ਚਾਹੀਦਾ- ਲਾਲਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।