13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਯੂਨੀਅਨ ਵਲੋਂ 21 ਨੂੰ ਡੀ. ਪੀ. ਆਈ. (ਸੈਕੰਡਰੀ) ਦੇ ਘਿਰਾਓ ਦਾ ਐਲਾਨ

ਅਜੀਤ ਡੈਸਕ 14-07-2026
ਸ੍ਰੀ ਚਮਕੌਰ ਸਾਹਿਬ, 13 ਜੁਲਾਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਦੇ ਹਜ਼ਾਰਾਂ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਜਨਵਰੀ 2026 ਤੋਂ ਹੁਣ ਤੱਕ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ 21 ਜੁਲਾਈ ਨੂੰ ਡੀ. ਪੀ. ਆਈ. (ਸੈਕੰਡਰੀ) ਦੇ ਘਿਰਾਓ ਦਾ ਐਲਾਨ ਕੀਤਾ ਹੈ। ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਕਿਹਾ ਕਿ ਧਰਨੇ ਸਬੰਧੀ ਨੋਟਿਸ ਅੱਜ ਡਾਇਰੈਕਟਰ ਸਿੱਖਿਆ ਨੂੰ ਮੇਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਧਾ ਸਾਲ ਬੀਤਣ ਉਪਰੰਤ ਵੀ ਪੰਜਾਬ ਦੇ ਇਕ ਵੀ ਏਡਿਡ ਸਕੂਲ ਨੂੰ ਤਨਖਾਹ ਗ੍ਰਾਂਟ ਜਾਰੀ ਨਹੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਬੀਤੀ 4 ਜੂਨ ਨੂੰ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਬਿਨ੍ਹਾ ਆਡਿਟ ਪੈਰ੍ਹੇ ਰਿਪੋਰਟ ਦੀ ਉਡੀਕ ਕੀਤੇ ਜਨਵਰੀ ਤੋਂ ਮਾਰਚ 2026 ਤੱਕ ਦੀਆਂ ਸਾਰੇ ਸਕੂਲਾਂ ਦੀਆਂ ਗ੍ਰਾਂਟਾ ਜਾਰੀ ਕਰਨ ਦੇ ਆਦੇਸ਼ ਦਿੱਤੇ ਸਨ, ਪਰ ਇਸ ਦੇ ਬਾਵਜੂਦ ਵੀ ਕਿਸੇ ਨੇ ਹੁਕਮਾਂ ਦੀ ਪਰਵਾਹ ਨਹੀ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚੇ ਏਡਿਡ ਸਟਾਫ ਪੰਜਾਬ ਦੇ ਅਧਿਆਪਕ, ਹੋਰ ਕਰਮਚਾਰੀ ਅਤੇ ਪੈਨਸ਼ਨਰ ਇਸ ਰੋਸ ਧਰਨੇ ਵਿਚ ਸ਼ਾਮਿਲ ਹੋਣਗੇ।
ਪਿਛਲੀ ਖ਼ਬਰ ਮੋਗਾ ਦੇ ਡੀ. ਸੀ. ਦਫ਼ਤਰ ’ਤੇ ਖਾਲਿਸਤਾਨੀ ਝੰਡਾ ਲਹਿਰਾਉਣ ਦੇ ਮਾਮਲੇ ’ਚ ਦੋ ਮੁਲਜ਼ਮਾਂ ਨੇ ਦੋਸ਼ ਕਬੂਲੇ ਅਗਲੀ ਖ਼ਬਰ ਪਾਕਿ ’ਚ ਹਿਜ਼ਬੁਲ ਮੁਜਾਹਦੀਨ ਦੇ ਅੱਤਵਾਦੀ ਅਬਦੁਲ ਮਜ਼ੀਦ ਦੀ ਭੇਦਭਰੇ ਹਾਲਾਤ ’ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।