08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਸ਼੍ਰੋਮਣੀ ਕਮੇਟੀ ਵਲੋਂ 23 ਸਾਲ ਪਹਿਲਾਂ ਹੀ ਲਗਾ ਦਿੱਤੀ ਸੀ ਭਾਈ ਖਾਲੜਾ ਦੀ ਤਸਵੀਰ- ਕਾਹਲਵਾਂ

ਅਜੀਤ ਡੈਸਕ 14-07-2026
ਅੰਮ੍ਰਿਤਸਰ, 13 ਜੁਲਾਈ (ਜਸਵੰਤ ਸਿੰਘ ਜੱਸ)-ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਤਸਵੀਰ ਸ਼੍ਰੋਮਣੀ ਕਮੇਟੀ ਵਲੋਂ 23 ਸਾਲ ਪਹਿਲਾਂ ਹੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਤ ਕੀਤੀ ਗਈ ਸੀ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਕੁਝ ਲੋਕਾਂ ਵਲੋਂ ਸੋਸ਼ਲ ਮੀਡੀਆ ‘ਤੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਅਜੇ ਤੱਕ ਭਾਈ ਖਾਲੜਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਨਹੀਂ ਲਗਾਈ ਗਈ। ਸਕੱਤਰ ਕਾਹਲਵਾਂ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮਨੁੱਖੀ ਅਧਿਕਾਰ ਵਿੰਗ ਦੀ ਮੰਗ ‘ਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਿਚ ਪਾਸ ਮਤੇ ਅਨੁਸਾਰ ਹੋਰ ਪ੍ਰਮੁੱਖ ਸਿੱਖ ਸ਼ਖਸੀਅਤਾਂ ਵਾਂਗ 21 ਨਵੰਬਰ 2003 ਨੂੰ ਸਿੱਖ ਸੰਗਤਾਂ ਦੀ ਹਾਜ਼ਰੀ ਵਿਚ ਭਾਈ ਖਾਲੜਾ ਦੀ ਤਸਵੀਰ ਸਥਾਪਤ ਕੀਤੀ ਗਈ ਸੀ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੁਹਾਲੀ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਅਗਲੀ ਖ਼ਬਰ ਪੰਜਾਬ ਸਰਕਾਰ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਦੀਆਂ ਸੜਕਾਂ ਦੀ ਸਾਰ ਨਹੀਂ ਲੈ ਰਹੀ-ਭੁੱਟਾ ਸਰਕਾਰ ਨੇ ਸੜਕਾਂ ਬਣਾਉਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।