08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੁਹਾਲੀ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਜੀਤ ਡੈਸਕ 14-07-2026
ਐੱਸ. ਏ. ਐੱਸ. ਨਗਰ, 13 ਜੁਲਾਈ (ਕਪਿਲ ਵਧਵਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਸੋਮਵਾਰ ਸਵੇਰੇ ਮੁਹਾਲੀ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ‘ਚ ਹੜਕੰਪ ਮਚ ਗਿਆ ਹੈ। ਧਮਕੀ ਮਿਲਦੇ ਹੀ ਪੰਜਾਬ ਪੁਲਿਸ, ਬੰਬ ਨਿਰੋਧਕ ਦਸਤੇ, ਡਾਗ ਸਕੁਐਡ ਅਤੇ ਹੋਰ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿਚ ਆ ਗਈਆਂ ਅਤੇ ਸੰਬੰਧਿਤ ਸਕੂਲਾਂ ਵਿਚ ਪਹੁੰਚ ਕੇ ਤਲਾਸ਼ੀ ਮੁਹਿੰਮਾਂ ਚਲਾਈਆਂ। ਧਮਕੀ ਪ੍ਰਾਪਤ ਹੋਣ ਵਾਲੇ ਸਕੂਲਾਂ ਵਿਚ ਫੇਜ਼-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਫੇਜ਼-11 ਸਥਿਤ ਲਰਨਿੰਗ ਪਾਥ ਸਕੂਲ, ਥਾਣਾ ਫੇਜ਼-8 ਅਧੀਨ ਆਉਂਦਾ ਯਾਦਵਿੰਦਰਾ ਪਬਲਿਕ ਸਕੂਲ, ਥਾਣਾ ਸੋਹਾਣਾ ਦੇ ਅਧਿਕਾਰ ਖੇਤਰ ‘ਚ ਪੈਂਦਾ ਅਮੈਟੀ ਇੰਟਰਨੈਸ਼ਨਲ ਸਕੂਲ ਅਤੇ ਸੈਕਟਰ-62 ਸਥਿਤ ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਸਮੇਤ 6 ਵਿੱਦਿਅਕ ਸੰਸਥਾਵਾਂ ਸ਼ਾਮਿਲ ਹਨ। ਸੁਰੱਖਿਆ ਦੇ ਮੱਦੇਨਜ਼ਰ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ। ਇਸ ਸੰਬੰਧੀ ਡੀ. ਐਸ. ਪੀ. ਸਿਟੀ-2 ਹਰਸਿਮਰਤ ਸਿੰਘ ਛੇਤਰਾ ਨੇ ਦੱਸਿਆ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਅਧੀਨ ਚਾਰ ਸਕੂਲਾਂ ਨੂੰ ਤੜਕੇ ਧਮਕੀ ਭਰੀ ਈ-ਮੇਲ ਮਿਲਣ ਦੀ ਸੂਚਨਾ ਪ੍ਰਾਪਤ ਹੋਈ ਸੀ। ਉਨ੍ਹਾਂ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਕਿਸੇ ਵੀ ਸਕੂਲ ‘ਚ ਕੋਈ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਨਹੀਂ ਮਿਲੀ। ਨਾਲ ਹੀ ਧਮਕੀ ਭੇਜਣ ਵਾਲਿਆਂ ਦਾ ਪਤਾ ਲਗਾਉਣ ਲਈ ਸਾਈਬਰ ਸੈੱਲ ਅਤੇ ਹੋਰ ਜਾਂਚ ਏਜੰਸੀਆਂ ਨੂੰ ਵੀ ਸਰਗਰਮ ਕਰ ਦਿੱਤਾ ਗਿਆ ਹੈ।ਸੂਤਰਾਂ ਅਨੁਸਾਰ ਖ਼ਾਲਿਸਤਾਨ ਨੈਸ਼ਨਲ ਆਰਮੀ ਦੇ ਨਾਂਅ ਤੋਂ ਭੇਜੀ ਗਈ ਇਕ ਕਥਿਤ ਧਮਕੀ ਭਰੀ ਈ-ਮੇਲ ਵਿਚ ਦਾਅਵਾ ਕੀਤਾ ਗਿਆ ਹੈ ਕਿ ਮੁਹਾਲੀ ਦੇ ਸਕੂਲਾਂ ‘ਚ ਦੁਪਹਿਰ 1.11 ਵਜੇ ਅਤੇ ਇਸ ਤੋਂ ਕਰੀਬ ਦੋ ਘੰਟੇ ਬਾਅਦ ਮੁਹਾਲੀ ਦੇ ਮੇਅਰ ਦੇ ਦਫ਼ਤਰ ਵਿਚ ਧਮਾਕਾ ਕੀਤਾ ਜਾਵੇਗਾ। ਇਸ ਦੇ ਨਾਲ ਹੀ 17 ਜੁਲਾਈ ਨੂੰ ਜਲੰਧਰ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਧਮਾਕਾ ਕੀਤੇ ਜਾਣ ਦੀ ਗੱਲ ਲਿਖੀ ਗਈ ਹੈ। ਹਾਲਾਂਕਿ ਅਦਾਰਾ ‘ਅਜੀਤ’ ਇਸ ਈ-ਮੇਲ ਦੀ ਸੁਤੰਤਰ ਤੌਰ ‘ਤੇ ਪੁਸ਼ਟੀ ਨਹੀਂ ਕਰਦਾ। ਧਮਕੀ ਭਰੀ ਈ-ਮੇਲ ਵਿਚ ਕਲਾਕਾਰ ਦਿਲਜੀਤ ਦੋਸਾਂਝ ਦੇ ਹੱਕ ਵਿਚ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਵੀ ਟਿੱਪਣੀਆਂ ਕੀਤੀਆਂ ਗਈਆਂ ਹਨ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਫ਼ਿਲਮ ‘ਸਤਲੁਜ’ ’ਤੇ ਲਗਾਈ ਪਾਬੰਦੀ ਖ਼ਿਲਾਫ਼ ਰੋਸ ਮਾਰਚ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ 23 ਸਾਲ ਪਹਿਲਾਂ ਹੀ ਲਗਾ ਦਿੱਤੀ ਸੀ ਭਾਈ ਖਾਲੜਾ ਦੀ ਤਸਵੀਰ- ਕਾਹਲਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।