05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਮਾਨ ਸਰਕਾਰ ਵਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ-ਤਰੁਨਪ੍ਰੀਤ ਸਿੰਘ ਸੌਂਦ

ਅਜੀਤ ਡੈਸਕ 14-07-2026
ਚੰਡੀਗੜ੍ਹ, 13 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਸੂਬੇ ਵਿਚ 62 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸੈਰ ਸਪਾਟਾ ਅਤੇ ਵਿਰਾਸਤੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਸਥਾਪਤ ਕਰ ਰਹੀ ਹੈ ਤਾਂ ਜੋ ਸੈਰ ਸਪਾਟੇ ਨੂੰ ਹੁਲਾਰਾ ਦਿੱਤਾ ਜਾ ਸਕੇ, ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਆਰਥਿਕ ਵਿਕਾਸ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ। ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਰੀਆਂ ਕਾਰਜਕਾਰੀ ਏਜੰਸੀਆਂ ਨੂੰ ਉੱਚ ਗੁਣਵੱਤਾ ਦੇ ਮਾਪਦੰਡਾਂ ਨੂੰ ਕਾਇਮ ਰੱਖਦਿਆਂ ਇਨ੍ਹਾਂ ਪ੍ਰਾਜੈਕਟਾਂ ਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੈਲਾਨੀਆਂ ਲਈ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਹੋਵੇਗਾ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਹੋਵੇਗੀ ਅਤੇ ਰੁਜ਼ਗਾਰ ਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਪ੍ਰਾਜੈਕਟ ਦੀ ਗੁਣਵੱਤਾ ਨਾਲ ਸਮਝੌਤਾ ਕੀਤੇ ਬਿਨਾਂ ਨਿਰਧਾਰਤ ਸਮਾਂ ਸੀਮਾ ਅੰਦਰ ਕੰਮ ਮੁਕੰਮਲ ਕੀਤਾ ਜਾਵੇ। ਮੀਟਿੰਗ ’ਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਕੁਮਾਰ ਅਮਿਤ, ਡਾਇਰੈਕਟਰ ਸੰਜੀਵ ਤਿਵਾੜੀ ਅਤੇ ਹੋਰ ਸੰਬੰਧਿਤ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ’ਚ ਲਗਾਵਾਂਗੇ 1.50 ਕਰੋੜ ਬੂਟੇ-ਭਗਵੰਤ ਮਾਨ ਅਗਲੀ ਖ਼ਬਰ ਉਮਰ ਅਬਦੁੱਲਾ ਨੂੰ ਭਾਜਪਾ ਨੇ ਭੇਜਿਆ ਕਾਨੂੰਨੀ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।