05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪੰਜਾਬ ’ਚ ਲਗਾਵਾਂਗੇ 1.50 ਕਰੋੜ ਬੂਟੇ-ਭਗਵੰਤ ਮਾਨ

ਅਜੀਤ ਡੈਸਕ 14-07-2026
ਚੰਡੀਗੜ੍ਹ, 13 ਜੁਲਾਈ (ਅਜੀਤ ਬਿਊਰੋ)- ਭਗਵੰਤ ਮਾਨ ਸਰਕਾਰ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਰੁੱਖ ਲਗਾਓ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਤਹਿਤ ਸਾਲ 2026-27 ਦੌਰਾਨ ਸੂਬੇ ਭਰ ਵਿਚ 1.50 ਕਰੋੜ ਬੂਟੇ ਲਗਾਏ ਜਾਣਗੇ, ਜਿਨ੍ਹਾਂ ਵਿਚੋਂ ਹਰ ਜ਼ਿਲ੍ਹੇ ਵਿਚ 6.50 ਲੱਖ ਬੂਟੇ ਲਗਾਏ ਜਾਣਗੇ। ਇਹ ਮੁਹਿੰਮ ਪੰਜਾਬ ਦੀਆਂ ਸਭ ਤੋਂ ਵੱਡੀਆਂ ਵਾਤਾਵਰਨ ਸੰਭਾਲ ਮੁਹਿੰਮਾਂ ਵਿਚੋਂ ਇਕ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੁੰਦਿਆਂ ਹਰ ਜ਼ਿਲ੍ਹੇ ਵਿਚ 3.50 ਲੱਖ ਬੂਟੇ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮੀਰ ਅਧਿਆਤਮਿਕ ਵਿਰਾਸਤ ਦੇ ਨਾਲ-ਨਾਲ ਕੁਦਰਤੀ ਵਾਤਾਵਰਨ ਦੀ ਸੰਭਾਲ ਲਈ ਵੀ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਜੰਗਲਾਤ ਵਿਭਾਗ ਦੇ ਦਿਹਾੜੀਦਾਰ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਨਿਯੁਕਤੀ ਪੱਤਰ ਸੌਂਪਣ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਸੀਂ ਸਾਲ 2026-27 ਦੌਰਾਨ 1.50 ਕਰੋੜ ਬੂਟੇ ਲਗਾ ਰਹੇ ਹਾਂ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ। ਗੁਰੂ ਰਵਿਦਾਸ ਜੀ ਦਾ 650ਵਾਂ ਜਨਮ ਦਿਹਾੜਾ ਨੇੜੇ ਆ ਰਿਹਾ ਹੈ, ਜਿਸ ਨੂੰ ਸਮਰਪਿਤ ਅਸੀਂ ਹਰ ਜ਼ਿਲ੍ਹੇ ਵਿਚ 6.50 ਲੱਖ ਨਵੇਂ ਬੂਟੇ ਲਗਾਉਣ ਦਾ ਫ਼ੈਸਲਾ ਕੀਤਾ ਹੈ।
ਪਿਛਲੀ ਖ਼ਬਰ ਪ੍ਰਵਾਸੀ ਔਰਤ ਨੇ ਤਿੰਨ ਬੱਚਿਆਂ ਸਮੇਤ ਜ਼ਹਿਰੀਲੀ ਦਵਾਈ ਖਾਧੀ, ਇਕ ਮੌਤ ਅਗਲੀ ਖ਼ਬਰ ਮਾਨ ਸਰਕਾਰ ਵਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ-ਤਰੁਨਪ੍ਰੀਤ ਸਿੰਘ ਸੌਂਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।