03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1580.90 ਫੁੱਟ

ਅਜੀਤ ਡੈਸਕ 15-07-2026

ਨੰਗਲ, 14 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1580.90 ਫੁੱਟ ਰਿਕਾਰਡ ਕੀਤਾ ਗਿਆ । ਭਾਖੜਾ ਡੈਮ ’ਚ 40426 ਕਿਊਸਿਕ ਪਾਣੀ ਆ ਰਿਹਾ ਹੈ ਅਤੇ 26146 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1593.61ਫੁੱਟ ਸੀ ਅਤੇ ਭਾਖੜਾ ਡੈਮ ’ਚ 35871 ਕਿਊਸਿਕ ਪਾਣੀ ਆ ਰਿਹਾ ਸੀ ਅਤੇ 28108 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ।
ਚੇਤੇ ਰਹੇ ਕਿ ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ।
ਭਾਖੜਾ ਡੈਮ ਦੀ ਝੀਲ ਗੋਬਿੰਦ ਸਾਗਰ 65 ਵਰਗ ਮੀਲ ਖੇਤਰ ’ਚ ਫੈਲੀ ਹੈ ਅਤੇ ਇਸ ’ਚ 78 ਲੱਖ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ। 20 ਸਤੰਬਰ ਤੱਕ ਵਧੇਰੇ ਪਾਣੀ ਆਉਣ ਦੀ ਸੰਭਾਵਨਾ ਰਹਿੰਦੀ ਹੈ

ਪਿਛਲੀ ਖ਼ਬਰ ਐਂਟਰਪ੍ਰਿਨਿਊਰਸ਼ਿਪ ਮਾਈਂਡਸੈੱਟ ਕੋਰਸ ਵਿਚ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਚੋਰੀ ਦੇ ਮਾਮਲੇ ’ਚ ਦੋ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।