08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਅਕਾਲੀ ਆਗੂ ਸੰਧੂ ਵਲੋਂ ਦਲ ਦੇ ਸਾਰੇ ਅਹੁਦਿਆਂ ਤੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

ਅਜੀਤ ਡੈਸਕ 15-07-2026

ਤਰਨ ਤਾਰਨ, 14 ਜੁਲਾਈ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ, ਵਰਕਰ ਕਮੇਟੀ ਮੈਂਬਰ ਅਤੇ ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਅਤੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਗਏ ਆਪਣੇ ਅਸਤੀਫ਼ੇ ਵਿਚ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਉਹ ਸਾਲ 1996 ਤੋਂ ਲੈ ਕੇ ਸਾਲ 2026 ਤੱਕ ਲਗਭਗ 30 ਸਾਲ ਪਾਰਟੀ ਵਿਚ ਇਮਾਨਦਾਰੀ ਨਾਲ ਕੰਮ ਕਰਦੇ ਰਹੇ ਹਨ। ਉਨ੍ਹਾਂ ਨੇ ਆਪਣਾ ਅਸਤੀਫ਼ਾ ਭੇਜ ਕੇ ਪਾਰਟੀ ਪ੍ਰਧਾਨ ਨੂੰ ਇਸ ਨੂੰ ਸਵੀਕਾਰ ਕਰਨ ਲਈ ਕਿਹਾ ਹੈ। ਮੰਨਿਆ ਜਾ ਰਿਹਾ ਹੈ ਇਕਬਾਲ ਸਿੰਘ ਸੰਧੂ ਨੂੰ ਲੰਮੇ ਸਮੇਂ ਤੋਂ ਪਾਰਟੀ ਵਲੋਂ ਅਣਗੌਲਿਆ ਜਾ ਰਿਹਾ ਹੈ। ਉਹ ਪਿਛਲੀਆਂ ਵਿਧਾਨ ਸਭਾ ਚੋਣਾਂ ਹਲਕਾ ਤਰਨ ਤਾਰਨ ਅਤੇ ਖਡੂਰ ਸਾਹਿਬ ਤੋਂ ਲੜਨ ਦੇ ਚਾਹਵਾਨ ਸਨ ਪਰ ਹਰ ਵਾਰ ਉਨ੍ਹਾਂ ਨੂੰ ਅਣਗੌਲਿਆਂ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਨੂੰ ਇਹ ਫੈਸਲਾ ਲੈਣਾ ਪਿਆ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਆਪਣੇ ਸਮਰਥਕਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਅਗਲਾ ਰਾਜਨੀਤਿਕ ਫ਼ੈਸਲਾ ਲੈਣਗੇ।

ਪਿਛਲੀ ਖ਼ਬਰ ਏ.ਕੇ. 47 ਤੇ 3 ਅਸਾਲਟਾਂ ਬੰਦੂਕਾਂ ਸਮੇਤ 5 ਮੈਗਜ਼ੀਨ 1 ਹੱਥ ਗੋਲਾ ਬਰਾਮਦ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਬਣਿਆ ਆਧੁਨਿਕ ਰੇਲ ਕ੍ਰਾਂਤੀ ਦਾ ਮੋਹਰੀ-ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।