05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਲਈ ਅੰਤਰਰਾਸ਼ਟਰੀ ਸਰਹੱਦ ’ਤੇੇ ਅਰਦਾਸ

ਅਜੀਤ ਡੈਸਕ 16-07-2026

ਡੇਰਾ ਬਾਬਾ ਨਾਨਕ, 15 ਜੁਲਾਈ (ਹੀਰਾ ਸਿੰਘ ਮਾਂਗਟ)-ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਦੇ ਦਰਸ਼ਨਾਂ ਲਈ ਡੇਰਾ ਬਾਬਾ ਨਾਨਕ ਸਰਹੱਦ ਰਾਹੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲਣ ਵਾਸਤੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਬਣੀ ਦਰਸ਼ਨ ਅਸਥਲ ’ਤੇ ਖਲੋ ਕੇ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁੱਖ ਹੋ ਕੇ ਅਰਦਾਸ ਕੀਤੀ ਗਈ। ਇਸ ਮੌਕੇ ਚੇਅਰਮੈਨ ਧਰਮ ਪ੍ਰਚਾਰਕ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਮਨਜੀਤ ਸਿੰਘ ਭੋਮਾ, ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰ ਤੇ ਭਾਈ ਸਰਬਜੀਤ ਸਿੰਘ ਜੰਮੂ ਸਮੇਤ ਵੱਖ- ਵੱਖ ਆਗੂਆਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਡੇਰਾ ਬਾਬਾ ਨਾਨਕ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲਿਆ ਜਾਵੇ। ਇਸ ਮੌਕੇ ਭਾਈ ਰਜਵੰਤ ਸਿੰਘ ਮਹਿਲਾਂਵਾਲਾ, ਗੁਰਪ੍ਰੀਤ ਸਿੰਘ ਬਟਾਲਾ, ਸੁਖਜਿੰਦਰ ਸਿੰਘ ਬਿੱਟੂ, ਮਲਕੀਤ ਸਿੰਘ ਪੰਨੂੰ, ਮਨਜੋਤ ਸਿੰਘ ਪੁਰੇਵਾਲ, ਸਰਤਾਜਪ੍ਰੀਤ ਸਿੰਘ ਭੰਗੂ, ਹਰਦੀਪ ਸਿੰਘ ਸਰਪੰਚ, ਜਸਪਾਲ ਸਿੰਘ ਪੱਸ਼ੀਆ, ਸੁੱਚਾ ਸਿੰਘ ਜੱਟਾ, ਮੰਗਲ ਸਿੰਘ ਮਾਛੀਵਾਲਾ, ਗੁਰਬੀਰ ਸਿੰਘ ਦੁਧਰਾਏ, ਗੁਰਪ੍ਰੀਤ ਸਿੰਘ ਗੱਗੋਮਾਹਲ, ਰਵਿੰਦਰ ਸਿੰਘ ਮਜੀਠਾ, ਕੁਲਦੀਪ ਸਿੰਘ ਮਜੀਠਾ, ਜਥੇਦਾਰ ਦੀਦਾਰ ਸਿੰਘ ਚੌਧਰਪੁਰਾ, ਦਲਜੀਤ ਸਿੰਘ ਪਾਖਰਪੁਰਾ, ਮਨਬੀਰ ਸਿੰਘ ਦਾਬਾਂਵਾਲ, ਡਾ. ਤਰਲੋਚਨ ਸਿੰਘ ਵਡਾਲਾ, ਅਜ਼ਾਦ ਸਿੰਘ ਵੀਰਮ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਦਿੱਲੀ ਹਾਈ ਕੋਰਟ ਨੇ ਦਿੱਲੀ ਗੁਰਦੁਆਰਾ ਚੋਣਾਂ ਕਰਾਉਣ ਲਈ 6 ਮਹੀਨੇ ਦਾ ਹੋਰ ਸਮਾਂ ਦੇਣ ਤੋਂ ਕੀਤਾ ਇਨਕਾਰ ਅਗਲੀ ਖ਼ਬਰ ਅਮਰੀਕਾ-ਭਾਰਤ ਵਪਾਰ ਸਮਝੌਤੇ ’ਚੋਂ ਖੇਤੀ-ਡੇਅਰੀ ਉਤਪਾਦਾਂ ਨੂੰ ਬਾਹਰ ਰੱਖਿਆ ਜਾਵੇ-ਅਕਾਲੀ ਦਲ ਵਾਰਿਸ ਪੰਜਾਬ ਦੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।