21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਲਾਭ ਲਿਆ-ਸੰਧਵਾਂ

ਅਜੀਤ ਡੈਸਕ 16-07-2026

ਚੰਡੀਗੜ੍ਹ, 15 ਜੁਲਾਈ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਪੰਜਾਬ ਦੇ 3 ਲੱਖ ਤੋਂ ਵੱਧ ਸ਼ਰਧਾਲੂ ਦੇਸ਼ ਭਰ ਦੇ ਵੱਖ-ਵੱਖ ਪਵਿੱਤਰ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ।ਇਸ ਪਹਿਲਕਦਮੀ ਦੇ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਹੁਣ ਤੱਕ ਕੁੱਲ 304784 ਸ਼ਰਧਾਲੂ 7390 ਯਾਤਰਾਵਾਂ ਦਾ ਲਾਭ ਲੈ ਚੁੱਕੇ ਹਨ, ਜੋ ਕਿ ਵਿਆਪਕ ਪਹੁੰਚ ਨੂੰ ਦਰਸਾਉਂਦਾ ਹੈ। ਇਹ ਪਹਿਲ ਬਜ਼ੁਰਗਾਂ (50 ਸਾਲ ਅਤੇ ਇਸ ਤੋਂ ਵੱਧ ਉਮਰ) ਲਈ ਇਕ ਵਰਦਾਨ ਸਾਬਤ ਹੋ ਰਹੀ ਹੈ, ਜੋ ਪਹਿਲਾਂ ਇਨ੍ਹਾਂ ਪਵਿੱਤਰ ਯਾਤਰਾਵਾਂ ਦਾ ਖਰਚਾ ਨਹੀਂ ਚੁੱਕ ਸਕਦੇ ਸਨ।

ਪਿਛਲੀ ਖ਼ਬਰ ਮਜ਼ਦੂਰਾਂ ’ਤੇ ਤਾਨਾਸ਼ਾਹੀ ਕਾਰਵਾਈ-ਰੰਧਾਵਾ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ 17 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ, ਜਗਰਾਓਂ, ਫਿਲੌਰ, ਅਜਨਾਲਾ, ਬਰਨਾਲਾ, ਅਬੋਹਰ ਸਮੇਤ ਵੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।