18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪੰਜਾਬ ਕਲਾ ਪਰਿਸ਼ਦ ਵਲੋਂ ਤਰਲੋਚਨ ਸਿੰਘ ਨੂੰ ਦਿੱਤਾ ਜਾਵੇਗਾ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਅਜੀਤ ਡੈਸਕ 16-07-2026

ਚੰਡੀਗੜ੍ਹ, 15 ਜੁਲਾਈ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਪਰਿਸ਼ਦ ਵਲੋਂ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਚੈਰੀਟੇਬਲ ਫਾਉਂਡੇਸ਼ਨ ਦੇ ਸਹਿਯੋਗ ਨਾਲ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ ਤਰਲੋਚਨ ਸਿੰਘ ਸਾਬਕਾ ਸੰਸਦ ਮੈਂਬਰ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੂੰ 51000 ਰੁਪਏ, ਦੁਸ਼ਾਲਾ ਤੇ ਯਾਦਗਾਰੀ ਚਿੰਨ੍ਹ ਪ੍ਰਦਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਇਥੇ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਵਲੋਂ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨਾਮ ਸੰਬੰਧੀ ਜਿਊਰੀ ਮੈਂਬਰ ਡਾ. ਬਲਕਾਰ ਸਿੰਘ, ਡਾ. ਨਵਿਦੇਤਾ ਸਿੰਘ, ਡਾ. ਆਤਮ ਰੰਧਾਵਾ ਅਤੇ ਮਲਵਿੰਦਰ ਸਿੰਘ ਜੱਗੀ ਸਨ। ਜ਼ਿਕਰਯੋਗ ਹੈ ਕਿ ਤਰਲੋਚਨ ਸਿੰਘ ਸਾਬਕਾ ਸੰਸਦ ਮੈਂਬਰ ਨੇ ਹਰ ਮੰਚ ਉਤੇ ਗੁਰਮਤਿ ਸਿਧਾਂਤ ਲੋਕਾਂ ਤੱਕ ਪਹੁੰਚਾਉਣ ਲਈ ਅਤੇ ਸਾਰੀ ਦੁਨੀਆਂ ਵਿਚ ਗੁਰਮਤਿ ਸਿਧਾਂਤ ਦਾ ਸੁਨੇਹਾ ਪਹੁੰਚਾਉਣ ਲਈ ਵੱਡੀ ਭੂਮਿਕਾ ਨਿਭਾਈ ਹੈ। ਸਵੀ ਨੇ ਦੱਸਿਆ ਕਿ ਪੰਜਾਬ ਕਲਾ ਪਰਿਸ਼ਦ ਦੇ ਓਪਨ ਏਅਰ ਥੀਏਟਰ ਦਾ ਰੈਨੋਵੇਸ਼ਨ ਦਾ ਕੰਮ ਵੀ ਇਸ ਟਰੱਸਟ ਵਲੋਂ ਡਾ. ਰਤਨ ਸਿੰਘ ਜੱਗੀ ਦੇ ਬੇਟੇ ਮਲਵਿੰਦਰ ਸਿੰਘ ਜੱਗੀ ਵਲੋਂ ਕਰਵਾਇਆ ਜਾ ਰਿਹਾ ਹੈ। ਇਹ ਐਵਾਰਡ ਹਰ ਸਾਲ ਗੁਰਮਤਿ ਸਿਧਾਂਤ ਦੇ ਖੇਤਰ ਵਿਚ ਕਿਸੇ ਉੱਘੀ ਸ਼ਖਸੀਅਤ ਨੂੰ ਦਿੱਤਾ ਜਾਇਆ ਕਰੇਗਾ।

ਪਿਛਲੀ ਖ਼ਬਰ ਚੀਮ ਵਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਵਿਚਾਰ-ਚਰਚਾ ਅਗਲੀ ਖ਼ਬਰ ਕੇਂਦਰ ਵਲੋਂ ਜਾਰੀ ਆਫ਼ਤ ਰਾਹਤ ਫ਼ੰਡ ਦਾ ਹਿਸਾਬ ਦੇਵੇ ਪੰਜਾਬ ਸਰਕਾਰ-ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।