07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ

ਅਜੀਤ ਡੈਸਕ 17-07-2026

ਮੰਡੀ ਗੋਬਿੰਦਗੜ੍ਹ, 16 ਜੁਲਾਈ (ਰਾਜੇਸ਼ ਸ਼ਰਮਾ)-ਸਥਾਨਕ ਸੰਤ ਨਗਰ ਇਲਾਕੇ ਵਿਚ 20 ਸਾਲਾ ਨੌਜਵਾਨ ਯੁਵਰਾਜ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ, ਜਿਸ ਦੀ ਲਾਸ਼ ਬੀਤੇ ਦਿਨ ਇਕ ਖ਼ਾਲੀ ਪਲਾਟ ਵਿਚੋਂ ਮਿਲੀ ਸੀ। ਮ੍ਰਿਤਕ ਦੇ ਪਿਤਾ ਜਗਜੀਤ ਸਿੰਘ, ਜੋ ਆਪਣੇ ਆਪ ਨੂੰ ‘ਆਮ ਆਦਮੀ ਪਾਰਟੀ’ ਦਾ ਸੀਨੀਅਰ ਵਰਕਰ ਦੱਸਦੇ ਹਨ, ਨੇ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਾਲਾਤ ਵੱਖਰੀ ਤਸਵੀਰ ਪੇਸ਼ ਕਰ ਰਹੇ ਹਨ । ਮਾਮਲੇ ਸਬੰਧੀ ਬੀਤੇ ਦਿਨੀਂ ਐਸ.ਐਸ.ਪੀ. ਸ਼ੁਭਮ ਅਗਰਵਾਲ ਇਸ ਸਬੰਧੀ ਕਹਿ ਚੁੱਕੇ ਹਨ ਕਿ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਕਥਿਤ ਓਵਰਡੋਜ਼ ਦੇ ਦਾਅਵਿਆਂ ਦੀ ਪੁਸ਼ਟੀ ਪੋਸਟਮਾਰਟਮ ਤੇ ਹੋਰ ਜਾਂਚ ਰਿਪੋਰਟਾਂ ਤੋਂ ਬਾਅਦ ਹੀ ਹੋ ਸਕੇਗੀ।
ਨਸ਼ੇ ਨਾਲ ਨੌਜਵਾਨ ਦੀ ਮੌਤ
ਫ਼ਰੀਦਕੋਟ, 16 ਜੁਲਾਈ (ਸਰਬਜੀਤ ਸਿੰਘ)-ਪਿੰਡ ਅਰਾਈਆਂ ਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਵਲੋਂ ਉਸ ਦੇ ਤਿੰਨ ਸਾਥੀਆਂ ’ਤੇ ਜ਼ਿਆਦਾ ਨਸ਼ਾ ਕਰਵਾਉਣ ਦੇ ਦੋਸ਼ ਲਗਾਏ ਗਏ। ਜਿਸ ਕਾਰਨ ਉਨ੍ਹਾਂ ਦੇ ਲੜਕੇ ਦੀ ਮੌਤ ਹੋਈ ਹੈ। ਐਸ.ਆਈ. ਕਰਮਜੀਤ ਸਿੰਘ ਨੇ ਕਿਹਾ ਕਿ ਤਿੰਨ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਜਗਦੇਵ ਸਿੰਘ ਵਾਸੀ ਪਿੰਡ ਅਰਾਈਆਂਵਾਲਾ ਵਲੋਂ ਪੁਲਿਸ ਨੂੰ ਬਿਆਨ ਦਰਜ ਕਰਵਾਏ ਗਏ ਹਨ ਕਿ ਉਸ ਦਾ ਲੜਕਾ ਜਿਸ ਦਾ ਨਾਮ ਜਸਵੰਤ ਸਿੰਘ (25) ਨੂੰ ਬਿੱਲਾ ਸਿੰਘ ਪੁੱਤਰ ਅਮਾਨਤ ਸਿੰਘ, ਰੋਹਿਤ ਉਰਫ਼ ਨਿੱਜਾ ਪੁੱਤਰ ਜਸਵੀਰ ਤੇ ਸੰਜੂ ਪੁੱਤਰ ਸੁਖਦੇਵ ਸਿੰਘ ਮਾੜੀ ਸੰਗਤ ਵਿਚ ਪਾ ਕੇ ਨਸ਼ਾ ਕਰਨ ਲਗਾ ਦਿੱਤਾ । ਉਸ ਨੇ ਕਿਹਾ ਕਿ ਇਹ ਤਿੰਨੋਂ ਉਸ ਦੇ ਲ਼ੜਕੇ ਨੂੰ ਕੰਮ ਦੇ ਬਹਾਨੇ ਆਪਣੇ ਨਾਲ ਲੈ ਗਏ, ਜਦੋਂ ਜਸਵੰਤ ਸਿੰਘ ਵਾਪਸ ਘਰ ਆ ਕੇ ਬਾਥਰੂਮ ਵਿਚ ਗਿਆ ਤਾਂ ਉੱਥੇ ਉਸ ਦੀ ਮੌਤ ਹੋ ਗਈ ।

ਪਿਛਲੀ ਖ਼ਬਰ ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਇਕ ਹਫ਼ਤੇ ਅੰਦਰ ਕਰਵਾਈ ਜਾਵੇ-ਹਾਈਕੋਰਟ ਅਗਲੀ ਖ਼ਬਰ ਬੇਅਦਬੀ ਦੇ ਦੋਸ਼ੀਆਂ ਨੂੰ ਕਦੇ ਸਜ਼ਾ ਵੀ ਮਿਲੇਗੀ ਜਾਂ ਸਿਰਫ ਸੰਮਨ, ਪੇਸ਼ੀਆਂ ਹੀ ਹੁੰਦੀਆਂ ਰਹਿਣਗੀਆਂ-ਗਿਆਨੀ ਹਰਪ੍ਰੀਤ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।