06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਕਾਂਗਰਸੀ ਕੌਂਸਲਰਾਂ ਨੂੰ ਅਗਵਾ ਕਰਨ ਵਾਲਿਆਂ ਨੂੰ ਨਹੀਂ ਬਖ਼ਸ਼ਾਂਗੇ-ਰਾਜਾ ਵੜਿੰਗ

ਅਜੀਤ ਡੈਸਕ 17-07-2026

ਚੰਡੀਗੜ੍ਹ, 16 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਕਾਦੀਆਂ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਪੁਲਿਸ ਅਤੇ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਕਾਂਗਰਸੀ ਕੌਂਸਲਰਾਂ ਨੂੰ ਅਗਵਾ ਕੀਤੇ ਜਾਣ ਦੀ ਘਟਨਾ ਕਾਂਗਰਸ ਪਾਰਟੀ ਭੁੱਲੇਗੀ ਨਹੀਂ ਤੇ ਇਸ ਘਟਨਾ ਵਿਚ ਸ਼ਾਮਿਲ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੂਬੇ ਵਿਚ ਕਾਂਗਰਸ ਦੀ ਸਰਕਾਰ ਆਉਣ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸ਼ਹਿ ’ਤੇ ਕਾਂਗਰਸੀਆਂ ਨਾਲ ਧੱਕੇਸ਼ਾਹੀ ਕਰਨ ਵਾਲੇ ਅਧਿਕਾਰੀਆਂ ਦੇ ਪੋਸਟਰ ਕਾਂਗਰਸ ਭਵਨ ਵਿਚ ਲਾਏ ਜਾਣਗੇ । ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਸਾਬਿਤ ਹੋ ਗਿਆ ਕਿ ਇਹ ਸਰਕਾਰ ਨਹੀਂ, ਸਗੋਂ ਮਾਫ਼ੀਆ ਚਲਾ ਰਹੇ ਹਨ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਅੰਮ੍ਰਿਤਸਰ ’ਚ ਅੱਜ ਮਨਾਈ ਜਾਵੇਗੀ ਤੇਜਾ ਸਿੰਘ ਸਮੁੰਦਰੀ ਦੀ ਸ਼ਹੀਦੀ ਸ਼ਤਾਬਦੀ... ਅਗਲੀ ਖ਼ਬਰ ਮੌਨਸੂਨ ’ਚ ਦੇਰੀ ਤੇ ਗਰਮੀ ਕਾਰਨ ਬਿਜਲੀ ਦੀ ਮੰਗ ’ਚ ਹੋ ਰਿਹਾ ਰਿਕਾਰਡਤੋੜ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।