06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਹਿਕਾਰੀ ਸਭਾ ਦਾ ਇੰਸਪੈਕਟਰ 50 ਹਜ਼ਾਰ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਅਜੀਤ ਡੈਸਕ 17-07-2026

ਪਟਿਆਲਾ, 16 ਜੁਲਾਈ (ਮਨਦੀਪ ਸਿੰਘ ਖਰੌੜ)-ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਹਿਕਾਰੀ ਸਭਾ ਤਪਾ, ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਹਰਸ਼ ਬਾਂਸਲ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸੰਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਹਿਕਾਰੀ ਸਭਾ ਤਪਾ ਤੋਂ ਸੇਵਾਮੁਕਤ ਹੋਏ ਸਕੱਤਰ ਜੰਗ ਸਿੰਘ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇੰਸਪੈਕਟਰ ਨੇ ਸੇਵਾਮੁਕਤੀ ਦਾ ਬਕਾਇਆ ਰਾਸ਼ੀ ਕਲੀਅਰ ਕਰਨ ਅਤੇ ਜਾਂਚ ਦਾ ਫ਼ੈਸਲਾ ਸ਼ਿਕਾਇਤਕਰਤਾ ਦੇ ਪੱਖ ਵਿਚ ਕਰਨ ਬਦਲੇ 1 ਲੱਖ ਰੁਪਏ ਰਿਸ਼ਵਤ ਮੰਗੀ ਸੀ ਤੇ ਬਾਅਦ ਵਿਚ ਇਹ ਸੌਦਾ 50,000 ਰੁਪਏ ਵਿਚ ਤੈਅ ਹੋਇਆ । ਇਸ ਸੰਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਹਲਕਾ ਰਾਮਪੁਰਾ ਫੂਲ ਦੇ ਨਗਰ ਭਾਈਰੂਪਾ ਵਿਖੇ ਪੰਥਕ ਕਾਨਫ਼ਰੰਸ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ 2027 ਚੋਣਾਂ ਲਈ ਵਿੱਢੀ ਰਣਨੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।