14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਮਾਨਸਾ ਜ਼ਿਲ੍ਹੇ ’ਚ ਚਿੱਟੇ ਦੀ ਵੱਧ ਮਾਤਰਾ ਨਾਲ 2 ਨੌਜਵਾਨਾਂ ਦੀ ਮੌਤ

ਅਜੀਤ ਡੈਸਕ 18-07-2026
ਮਾਨਸਾ, 17 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ’ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਨਿੱਤ ਰੋਜ਼ ਸਾਹਮਣੇ ਆ ਰਿਹਾ ਹੈ। ਜਿਥੇ ਬੀਤੀ ਰਾਤ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਮਲਕੀਤ ਸਿੰਘ (24) ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ, ਉਥੇ ਮਾਨਸਾ ਦੇ ਵਾਰਡ ਨੰਬਰ 21 ਦਾ ਹਰਪ੍ਰੀਤ ਸਿੰਘ ਹੈਪੀ ਵੀ ਓਵਰਡੋਜ ਕਾਰਨ ਦਮ ਤੋੜ ਗਿਆ। ਮਲਕੀਤ ਦੇ ਚਾਚੇ ਪ੍ਰਗਟ ਸਿੰਘ ਨੇ ਕਿਹਾ ਕਿ ਇਲਾਕੇ ’ਚ ਸ਼ਰੇਆਮ ਚਿੱਟਾ ਵਿਕ ਰਿਹਾ ਹੈ ਅਤੇ ਹਰ ਰੋਜ਼ ਕਿਸੇ ਨਾ ਕਿਸੇ ਪਿੰਡ ’ਚ ਨੌਜਵਾਨ ਇਸ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕੁਆਰਾ ਸੀ। ਦੂਜੇ ਪਾਸੇ, ਹੈਪੀ ਦੀ ਮਾਤਾ ਤੇ ਪਤਨੀ ਨੇ ਕਿਹਾ ਕਿ ਸ਼ਹਿਰ ’ਚ ਨਸ਼ਾ ਤਸਕਰ ਬੇਖ਼ੌਫ ਘੁੰਮ ਰਹੇ ਹਨ ਪਰ ਪੁਲਿਸ ਪ੍ਰਸ਼ਾਸਨ ਕੁੰਭ ਦੀ ਨੀਂਦ ਸੁੱਤਾ ਪਿਆ ਹੈ। ਐਂਟੀ ਡਰੱਗ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਨੇ ਦੋਸ਼ ਲਗਾਇਆ ਕਿ ਸਰਕਾਰ ਤੇ ਪ੍ਰਸ਼ਾਸਨ ਦੀ ਸ਼ਹਿ ’ਤੇ ਨਸ਼ਾ ਵਿਕ ਰਿਹਾ ਹੈ। ਦੂਜੇ ਪਾਸੇ, ਡੀ.ਐਸ.ਪੀ. ਸਬ-ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਦੋਵੇਂ ਘਟਨਾਵਾਂ ਦੀ ਜਾਂਚ ਗਹਿਰਾਈ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਨਸ਼ੇ ਨਾਲ ਸਬੰਧਿਤ ਤੱਥ ਸਾਹਮਣੇ ਆਉਂਦੇ ਹਨ ਤਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਮਾਨਸਾ ਨੇੜਲੇ ਪਿੰਡ ਕੋਟਧਰਮੂ ਤੇ ਕੋਟਲੀ ਕਲਾਂ ’ਚ ਵੀ ਚਿੱਟੇ ਦੀ ਵੱਧ ਮਾਤਰਾ ਲੈਣ ਕਾਰਨ 2 ਨੌਜਵਾਨ ਮੌਤ ਦੀ ਭੇਟ ਚੜ੍ਹ ਗਏ ਸਨ।
ਪਿਛਲੀ ਖ਼ਬਰ ਕੇਂਦਰ ਸਰਕਾਰ ਸਿਹਤ, ਸੜਕ ਸੰਪਰਕ ਤੇ ਆਧੁਨਿਕ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵਚਨਬੱਧ-ਮੋਦੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਤੇ ਮੁਹਾਲੀ ਦੇ ਨਵੇਂ ਬਣੇ ਆਧੁਨਿਕ ਰੇਲਵੇ ਸਟੇਸ਼ਨਾਂ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।