11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸੁਖਬੀਰ ਦਾ ਦਾਅਵਾ ਹਕੀਕਤ ’ਤੇ ਖਰਾ ਨਹੀਂ ਉਤਰਦਾ-ਬਲਤੇਜ ਪੰਨੂ

ਅਜੀਤ ਡੈਸਕ 18-07-2026
ਚੰਡੀਗੜ੍ਹ, 17 ਜੁਲਾਈ (ਅਜਾਇਬ ਸਿੰਘ ਔਜਲਾ)-ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਉਤੇ ਤੁਲਿਆ ਹੋਇਆ ਹੈ ਅਤੇ ‘ਧਰਮ ਯੁੱਧ ਮੋਰਚੇ’ ਦੇ ਨਾਂਅ ’ਤੇ ਜੋ 19 ਤਾਰੀਕ ਨੂੰ ਮੁਹਿੰਮ ਆਰੰਭ ਕਰਨ ਦੀ ਇਕ ਮਹੀਨਾ ਪਹਿਲਾਂ ਗੱਲ ਕਹੀ ਸੀ, ਉਸ ਦੇ ਉਤੇ ਸਿਆਸਤ ਕਰ ਰਿਹਾ ਹੈ। ਇਹ ਪ੍ਰਗਟਾਵਾ ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਵਲੋਂ ਸਾਂਝੀ ਕੀਤਾ ਗਿਆ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ ’ਤੇ ਵੀ ਤਨਜ ਕੱਸਿਆ ਕਿ ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਜਦੋਂ ਉਨ੍ਹਾਂ ਦੀ ਸਰਕਾਰ ਆਈ ਤਾਂ ਉਹ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣਗੇ। ਬਲਤੇਜ ਪੰਨੂ ਨੇ ਇਹ ਵੀ ਦੋਸ਼ ਲਾਇਆ ਕਿ ਬੇਅਦਬੀਆਂ ਦੇ ਮਾਮਲੇ ’ਚ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਸੀ ਤਾਂ ਉਨ੍ਹਾਂ ਨੇ ਕੁਝ ਨਹੀਂ ਕੀਤਾ, ਸਿਵਾਏ ਲੋਕਾਂ ਨੂੰ ਗੁੰਮਰਾਹ ਕਰਨ ਦੇ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਹੁਣ ਇਨਸਾਫ਼ ਲਈ ਲੜਨ ਦਾ ਦਾਅਵਾ ਕਿਵੇਂ ਕਰ ਸਕਦਾ ਹੈ, ਜਦੋਂ ਕੇਸ ਦੇ ਸਾਰੇ ਵੱਡੇ ਘਟਨਾਕ੍ਰਮ ਉਨ੍ਹਾਂ ਦੀ ਆਪਣੀ ਸਰਕਾਰ ਦੌਰਾਨ ਹੀ ਵਾਪਰੇ ਸਨ।
ਪਿਛਲੀ ਖ਼ਬਰ ਰਣਜੀਤ ਸਾਗਰ ਡੈਮ ਤੇ ਸ਼ਾਹਪੁਰ ਕੰਢੀ ਡੈਮ ’ਚ ਪਾਣੀ ਦਾ ਪੱਧਰ 501.90 ਤੇ 402.35 ਮੀਟਰ ਅਗਲੀ ਖ਼ਬਰ ਬੇਹੱਦ ਖ਼ਾਸ ਹੈ ਦੇਸ਼ ਦੀ ਪਹਿਲੀ ਹਾਈਡ੍ਰੋਜਨ ਰੇਲਗੱਡੀ-ਲੋਕੋ ਪਾਇਲਟ ਗਗਨਦੀਪ ਸਿੰਘ ਕਿਹਾ, ਅੱਜ ਦਾ ਦਿਨ ਜੀਵਨ ਭਰ ਯਾਦ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।