10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਲਹਿਰਾਗਾਗਾ ਦੇ ਅਰਨਵ ਜਿੰਦਲ ਨੇ ਨੀਟ-2026 ’ਚ 50ਵਾਂ ਰੈਂਕ ਹਾਸਿਲ ਕੀਤਾ ਪੰਜਾਬ ’ਚੋਂ ਤੀਜਾ ਤੇ ਜ਼ਿਲ੍ਹਾ ਸੰਗਰੂਰ ਦਾ ਬਣਿਆ ਟਾਪਰ

ਅਜੀਤ ਡੈਸਕ 18-07-2026
ਲਹਿਰਾਗਾਗਾ, 17 ਜੁਲਾਈ (ਅਸ਼ੋਕ ਗਰਗ)-ਹਲਕਾ ਲਹਿਰਾਗਾਗਾ ਲਈ ਮਾਣ ਵਾਲੀ ਗੱਲ ਇਹ ਹੈ ਕਿ ਸ਼ਹਿਰ ਦੇ ਹੋਣਹਾਰ ਵਿਦਿਆਰਥੀ ਅਰਨਵ ਜਿੰਦਲ ਪੁੱਤਰ ਅਸ਼ੋਕ ਜਿੰਦਲ ਨੇ ਦੇਸ਼ ਦੀ ਵੱਕਾਰੀ ਮੈਡੀਕਲ ਦਾਖਲਾ ਪ੍ਰੀਖਿਆ ਨੀਟ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਲ ਇੰਡੀਆ ਪੱਧਰ ‘ਤੇ 50ਵਾਂ ਰੈਂਕ ਹਾਸਲ ਕਰਕੇ ਲਹਿਰਾਗਾਗਾ ਇਲਾਕੇ ਦਾ ਨਾਂਅ ਦੇਸ਼ ਭਰ ਵਿਚ ਰੋਸ਼ਨ ਕੀਤਾ ਹੈ। ਇਸ ਉਪਲਬਧੀ ਨਾਲ ਉਹ ਪੰਜਾਬ ਭਰ ਵਿਚੋਂ ਤੀਜੇ ਸਥਾਨ ‘ਤੇ ਰਿਹਾ, ਜਦਕਿ ਜ਼ਿਲ੍ਹਾ ਸੰਗਰੂਰ ਦੇ ਟਾਪਰ ਬਣ ਕੇ ਉਸ ਨੇ ਆਪਣੇ ਪਰਿਵਾਰ, ਸ਼ਹਿਰ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਅਰਨਵ ਜਿੰਦਲ ਦੀ ਇਸ ਸਫਲਤਾ ਨਾਲ ਲਹਿਰਾਗਾਗਾ ਸਮੇਤ ਪੂਰੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਨੇ ਇਸ ਸਫ਼ਲਤਾ ਦਾ ਸਿਹਰਾ ਅਰਨਵ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਲਗਨ ਅਤੇ ਅਧਿਆਪਕਾਂ ਦੇ ਸਹਿਯੋਗ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਅਰਨਵ ਦਾ ਬਚਪਨ ਤੋਂ ਹੀ ਡਾਕਟਰ ਬਣਨ ਦਾ ਸੁਪਨਾ ਸੀ, ਜਿਸ ਨੂੰ ਸਾਕਾਰ ਕਰਨ ਲਈ ਉਸ ਨੇ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਤਿਆਰੀ ਕੀਤੀ। ਦੱਸਣਯੋਗ ਹੈ ਕਿ ਅਰਨਵ ਦਾ ਵੱਡਾ ਭਰਾ ਆਦਿਲ ਜਿੰਦਲ ਵੀ ਰਾਜਿੰਦਰਾ ਕਾਲਜ ਪਟਿਆਲਾ ਵਿਖੇ ਐਮ.ਬੀ.ਬੀ.ਐਸ. ਕਰ ਰਿਹਾ ਹੈ।ਕੈਬਨਿਟ ਮੰਤਰੀ ਬਰਿੰਦਰ ਗੋਇਲ, ਨਗਰ ਕੌਂਸਲ ਲਹਿਰਾਗਾਗਾ ਦੀ ਪ੍ਰਧਾਨ ਕਾਂਤਾ ਗੋਇਲ,ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗਗਨਦੀਪ ਸਿੰਘ ਖੰਡੇਬਾਦ, ਭਾਜਪਾ ਦੇ ਕਾਰਜਕਾਰਨੀ ਮੈਂਬਰ ਸਤਪਾਲ ਸਿੰਗਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਸਾਬਕਾ ਚੇਅਰਮੈਨ ਗੁਰਸੰਤ ਸਿੰਘ ਭੁਟਾਲ ਨੇ ਵੀ ਵਿਦਿਆਰਥੀ ਦੀ ਇਸ ਪ੍ਰਾਪਤੀ ਲਈ ਉਸ ਨੂੰ ਵਧਾਈ ਦਿੱਤੀ ਹੈ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨੇ ਪੰਜਾਬ ਲਈ ਚੋਣ ਫੇਰੀਆਂ ਤੋਂ ਇਲਾਵਾ ਕੁੱਝ ਨਹੀਂ ਕੀਤਾ-ਵੜਿੰਗ ਅਗਲੀ ਖ਼ਬਰ ‘ਐਲਨ’ ਦੇ ਪਹਿਲੇ 10 ’ਚ 5 ਅਤੇ ਪਹਿਲੇ 100 ’ਚ 46 ਵਿਦਿਆਰਥੀ ਨੀਟ-ਯੂ.ਜੀ. 2026 ਦੇ ਨਤੀਜਿਆਂ ’ਚ ਚਮਕਿਆ ਐਲਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।