10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਪ੍ਰਧਾਨ ਮੰਤਰੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕੀਤਾ-ਚੀਮਾ

ਅਜੀਤ ਡੈਸਕ 18-07-2026
ਜਲੰਧਰ,17 ਜੁਲਾਈ (ਜਤਿੰਦਰ ਪੰਮੀ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਸੂਬੇ ਦੇ ਹਰ ਵਰਗ ਲਈ ਨਿਰਾਸ਼ਾਜਨਕ ਰਿਹਾ, ਕਿਉਂਕਿ ਉਨ੍ਹਾਂ ਨੇ ਪੰਜਾਬ ਦੇ ਜਾਇਜ਼ ਬਕਾਇਆ ਵਿੱਤੀ ਫੰਡ ਜਾਰੀ ਕਰਨ ਦਾ ਐਲਾਨ ਕਰਨ ਦੀ ਬਜਾਏ ਸਿਆਸਤ ਕਰਨ ਨੂੰ ਤਰਜੀਹ ਦਿੱਤੀ। ਇਥੇ ਸਰਕਟ ਹਾਊਸ ਵਿਚ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਮੀਦ ਸੀ ਕਿ ਪ੍ਰਧਾਨ ਮੰਤਰੀ ਸੂਬੇ ਦੇ ਬਕਾਇਆ ਫੰਡ ਜਾਰੀ ਕਰਨਗੇ ਪਰ ਉਹ ਸਿਆਸੀ ਟਿੱਪਣੀਆਂ ਕਰਦੇ ਰਹੇ ਅਤੇ ਇਸ ਮੁੱਦੇ ‘ਤੇ ਚੁੱਪ ਰਹੇ। ਵਿੱਤ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸਾਢੇ ਚਾਰ ਸਾਲਾਂ ਦੇ ਅੰਦਰ ਲੋਕਾਂ ਨਾਲ ਕੀਤੇ ਸਾਰੇ ਪੰਜ ਵਾਅਦੇ ਪੂਰੇ ਕਰ ਲਏ ਹਨ, ਇਸ ਦੇ ਉਲਟ ਭਾਜਪਾ-ਅਕਾਲੀ ਸਰਕਾਰ ਨੇ ਆਪਣੇ ਦਸ ਸਾਲਾਂ ਦੇ ਸ਼ਾਸਨ ਦੌਰਾਨ ਪੰਜਾਬ ਨੂੰ ਬਰਬਾਦ ਕਰ ਦਿੱਤਾ ਸੀ।
ਪਿਛਲੀ ਖ਼ਬਰ ਸੁਪਰੀਮ ਕੋਰਟ: ਚੋਣਾਂ ਤੋਂ ਪਹਿਲਾਂ ਮੁਫ਼ਤ ਚੀਜ਼ਾਂ ਵੰਡਣ ਦੇ ਵਾਅਦਿਆਂ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਛੇਤੀ ਸੁਣਵਾਈ ਤੋਂ ਇਨਕ... ਅਗਲੀ ਖ਼ਬਰ ਭਾਵਿਕਾ ਗੁਪਤਾ ਨੇ ਨੀਟ ਪ੍ਰੀਖਿਆ ’ਚੋਂ 56ਵਾਂ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।