10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸੁਪਰੀਮ ਕੋਰਟ: ਚੋਣਾਂ ਤੋਂ ਪਹਿਲਾਂ ਮੁਫ਼ਤ ਚੀਜ਼ਾਂ ਵੰਡਣ ਦੇ ਵਾਅਦਿਆਂ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਛੇਤੀ ਸੁਣਵਾਈ ਤੋਂ ਇਨਕਾਰ

ਅਜੀਤ ਡੈਸਕ 18-07-2026
ਨਵੀਂ ਦਿੱਲੀ, 17 ਜੁਲਾਈ (ਜਗਤਾਰ ਸਿੰਘ)- ਚੋਣਾਂ ਤੋਂ ਠੀਕ ਪਹਿਲਾਂ ਰਾਜਨੀਤਕ ਪਾਰਟੀਆਂ ਵਲੋਂ ਮੁਫ਼ਤ ਚੀਜ਼ਾਂ (ਫ੍ਰੀਬੀਜ਼) ਵੰਡਣ ਦੇ ਵਾਅਦਿਆਂ ਦੇ ਖ਼ਿਲਾਫ਼ ਦਾਇਰ ਪਟੀਸ਼ਨ ’ਤੇ, ਸੁਪਰੀਮ ਕੋਰਟ ਨੇ ਛੇਤੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ । ਅਦਾਲਤ ਨੇ ਸਪੱਸ਼ਟ ਕੀਤਾ ਕਿ ਵਰਤਮਾਨ ਵਿਚ ਅਦਾਲਤ ਦੇ ਕੋਲ ਮੁਕੱਦਮਿਆਂ ਦਾ ਕਾਫ਼ੀ ਦਬਾਅ ਹੈ ,ਇਸ ਲਈ, ਇਸ ਮਾਮਲੇ ‘ਤੇ ਸੁਣਵਾਈ ਲਈ ਉਡੀਕ ਕਰਨੀ ਪਵੇਗੀ ।ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜਾਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ ਦੇ ਸਾਹਮਣੇ, ਪਟੀਸ਼ਨਕਰਤਾ ਅਤੇ ਵਕੀਲ ਅਸ਼ਵਨੀ ਉਪਾਧਿਆਏ ਨੇ ਇਸ ਮਾਮਲੇ ਨੂੰ ਛੇਤੀ ਸੂਚੀਬੱਧ ਕਰਨ ਦੀ ਅਪੀਲ ਕੀਤੀ। ਸੀਨੀਅਰ ਵਕੀਲ ਕਪਿਲ ਸਿੱਬਲ ਨੇ ਵੀ ਇਸ ਅਪੀਲ ਦਾ ਸਮਰਥਨ ਕੀਤਾ। ਬੇਸ਼ੱਕ, ਚੀਫ਼ ਜਸਟਿਸ ਨੇ ਸੁਣਵਾਈ ਮੁਲਤਵੀ ਕਰਦੇ ਹੋਏ ਕਿਹਾ ਕਿ ਅਦਾਲਤ ਦੇ ਕੋਲ ਹਾਲੇ ਮਾਮਲਿਆਂ ਦਾ ਹੜ੍ਹ ਆਇਆ ਹੋਇਆ ਹੈ,ਇਹ ਮੁੱਦਾ ਫ਼ਿਲਹਾਲ ਉਡੀਕ ਕਰ ਸਕਦਾ ਹੈ ।
ਪਿਛਲੀ ਖ਼ਬਰ ਪਾਕਿ ਗਿਲਗਿਤ-ਬਾਲਟਿਸਤਾਨ ਨੂੰ ਬਣਾਏਗਾ ਦੇਸ਼ ਦਾ 5ਵਾਂ ਸੂਬਾ ਵਿਧਾਨ ਸਭਾ ਇਜਲਾਸ ’ਚ ਮਤਾ ਪੇਸ਼, ਸੰਵਿਧਾਨ ’ਚ ਸੋਧ ਦੀ ਕੀਤ... ਅਗਲੀ ਖ਼ਬਰ ਪ੍ਰਧਾਨ ਮੰਤਰੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕੀਤਾ-ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।