10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸੋਮਨਾਥ ਭਾਰਤੀ ਦੀ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ ਹਾਈ ਕੋਰਟ ਦੇ ਫ਼ੈਸਲੇ ਨੂੰ ਦਿੱਤੀ ਹੈ ਚੁਣੌਤੀ, ਮਾਲਵੀਆ ਨਗਰ ਹਲਕੇ ਦੀ ਚੋਣ ਰੱਦ ਕਰਨ ਦੀ ਮੰਗ

ਅਜੀਤ ਡੈਸਕ 18-07-2026
ਨਵੀਂ ਦਿੱਲੀ,17 ਜੁਲਾਈ (ਜਗਤਾਰ ਸਿੰਘ)- ਸੁਪਰੀਮ ਕੋਰਟ ਨੇ ,ਆਮ ਆਦਮੀ ਪਾਰਟੀ ਆਗੂ ਤੇ ਦਿੱਲੀ ਦੇ ਸਾਬਕਾ ਕਾਨੂੰਨ ਮੰਤਰੀ ਸੋਮਨਾਥ ਭਾਰਤੀ ਦੀ ਉਸ ਪਟੀਸ਼ਨ ਦੀ ਸੁਣਵਾਈ ਲਈ ਸਹਿਮਤੀ ਪ੍ਰਗਟਾਈ ਹੈ ,ਜਿਸ ਵਿਚ ਉਨ੍ਹਾਂ ਨੇ ਸਾਲ 2025 ਦੇ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਮਾਲਵੀਆ ਨਗਰ ਸੀਟ ਤੋਂ ਭਾਜਪਾ ਉਮੀਦਵਾਰ ਸਤੀਸ਼ ਉਪਾਧਿਆਇ ਦੀ ਜਿੱਤ ਨੂੰ ਗ਼ਲਤ ਕਰਾਰ ਦਿੰਦੇ ਹੋਏ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਵਿਚ ਹਾਈ ਕੋਰਟ ਨੇ ਸੋਮਨਾਥ ਭਾਰਤੀ ਦੇ ਖ਼ਿਲਾਫ਼ ਫ਼ੈਸਲਾ ਦਿੱਤਾ ਸੀ,ਜਿਸ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣਤੀ ਦਿੱਤੀ ਹੈ । ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਵਿਸਥਾਰ ਨਾਲ ਸੁਣਵਾਈ ਕਰੇਗੀ । ਦਰਅਸਲ ਪਿਛਲੇ ਸਾਲ ਫਰਵਰੀ ਵਿਚ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਮਾਲਵੀਆ ਨਗਰ ਸੀਟ ’ਤੇ ਭਾਜਪਾ ਉਮੀਦਵਾਰ ਸਤੀਸ਼ ਉਪਾਧਿਆਇ ਨੇ ਭਾਰਤੀ ਨੂੰ 2131 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ । ਸੋਮਨਾਥ ਭਾਰਤੀ ਨੇ ਚੋਣ ਨਤੀਜੇ ਆਉਣ ਤੋਂ ਬਾਅਦ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ,ਬੇਸ਼ੱਕ ਹਾਈ ਕੋਰਟ ਨੇ 17 ਜਨਵਰੀ ਨੂੰ ਉਨ੍ਹਾਂ ਦੀ ਪਟੀਸ਼ਨ ਖ਼ਾਰਜ ਕਰਦੇ ਹੋਏ ਉਪਾਧਿਆਇ ਦੀ ਜਿੱਤ ਨੂੰ ਸਹੀ ਠਹਿਰਾਇਆ ।
ਪਿਛਲੀ ਖ਼ਬਰ ਅਮਰੀਕਾ ਵਲੋਂ ਈਰਾਨ ’ਤੇ ਹਮਲੇ ਜਾਰੀ, ਚਾਬਹਾਰ ਬੰਦਰਗਾਹ ਤੇ ਪੁਲਾਂ ਨੂੰ ਬਣਾਇਆ ਨਿਸ਼ਾਨਾ ਈਰਾਨ ਨੇ ਕਤਰ ਸਮੇਤ ਅਮਰੀਕੀ ਸ... ਅਗਲੀ ਖ਼ਬਰ ਲੁਧਿਆਣਾ ਵਿਖੇ ਐਨ. ਆਰ. ਆਈ. ਮਿਲਣੀ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।