08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪੰਜਾਬ ’ਚ ਕਾਨੂੰਨ ਦਾ ਨਹੀਂ, ਅਪਰਾਧੀਆਂ ਦਾ ਰਾਜ-ਕੇਵਲ ਸਿੰਘ ਢਿੱਲੋਂ

ਅਜੀਤ ਡੈਸਕ 20-07-2026

ਚੰਡੀਗੜ੍ਹ, 19 ਜੁਲਾਈ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ’ਚ ਵਿਗੜ ਰਹੀ ਕਾਨੂੰਨ-ਵਿਵਸਥਾ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਸੂਬੇ ਵਿਚ ਅਪਰਾਧੀਆਂ ਦੇ ਹੌਸਲੇ ਬੁਲੰਦ ਹੋ ਚੁੱਕੇ ਹਨ, ਜਦਕਿ ਆਮ ਲੋਕ, ਔਰਤਾਂ ਅਤੇ ਵਪਾਰੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਥਿਤ ਬਦਲਾਅ ਪੰਜਾਬ ਨੂੰ ਡਰ, ਅਰਾਜਕਤਾ, ਬੇਲਗਾਮ ਅਪਰਾਧ ਅਤੇ ਆਰਥਿਕ ਸੰਕਟ ਵੱਲ ਲੈ ਗਿਆ ਹੈ। ਢਿੱਲੋਂ ਨੇ ਕਿਹਾ ਕਿ ਦਿੱਲੀ ਤੋਂ ਅਰਵਿੰਦ ਕੇਜਰੀਵਾਲ ਦੇ ਰਿਮੋਟ ਕੰਟਰੋਲ ਨਾਲ ਚੱਲ ਰਹੀ ਭਗਵੰਤ ਮਾਨ ਸਰਕਾਰ ਹਰ ਮੋਰਚੇ ‘ਤੇ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਸਰਕਾਰ ਅਪਰਾਧੀਆਂ ’ਤੇ ਨਕੇਲ ਕੱਸਣ ਵਿਚ ਨਾਕਾਮ ਰਹੀ ਹੈ। ਪੰਜਾਬ ਵਿਚ ਹੁਣ ਨਾ ਮਿਹਨਤਕਸ਼ ਆਮ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦਾ ਹੈ, ਨਾ ਔਰਤਾਂ ਅਤੇ ਨਾ ਹੀ ਵਪਾਰੀ।

ਪਿਛਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਨੇ ਹਲਕਾ ਸੁਨਾਮ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਐਲਾਨਿਆ ਉਮੀਦਵਾਰ ਅਗਲੀ ਖ਼ਬਰ ਸੰਤ ਬਾਬਾ ਅਤਰ ਸਿੰਘ ਦੀ 100 ਸਾਲਾ ਬਰਸੀ ਸ਼ਤਾਬਦੀ ਨੂੰ ਸਮਰਪਿਤ ਮਸਤੂਆਣਾ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।