02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸੂਬੇ ’ਚ ‘ਵੀਬੀ ਜੀ ਰਾਮ ਜੀ’ ਸਕੀਮ ਤਹਿਤ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ-ਸੌਂਦ

ਅਜੀਤ ਡੈਸਕ 20-07-2026

ਚੰਡੀਗੜ੍ਹ, 19 ਜੁਲਾਈ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਦੀ ਥਾਂ ਨਵੀਂ ਲਾਗੂ ਕੀਤੀ ਗਈ ‘ਵੀਬੀ ਜੀ ਰਾਮ ਜੀ’ (ਵਿਕਸਿਤ ਭਾਰਤ ਗਰੰਟੀ ਰੁਜ਼ਗਾਰ ਤੇ ਅਜੀਵਿਕਾ ਮਿਸ਼ਨ) ਸਕੀਮ ਵਿਚ ਸੁਚਾਰੂ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ, ਜਿਸ ਤਹਿਤ ਪੇਂਡੂ ਕਾਮਿਆਂ ਲਈ ਰੁਜ਼ਗਾਰ ਮੌਕਿਆਂ ਦੀ ਸੁਰੱਖਿਆ ਦੇ ਨਾਲ-ਨਾਲ ਸੂਬੇ ਭਰ ਵਿਚ ਵਿਕਾਸ ਕਾਰਜਾਂ ਦੇ ਨਿਰਵਿਘਨ ਅਮਲ ਨੂੰ ਯਕੀਨੀ ਬਣਾਇਆ ਗਿਆ ਹੈ।ਮੰਤਰੀ ਨੇ ਕਿਹਾ ਕਿ ਮਨਰੇਗਾ 30 ਜੂਨ, 2026 ਤੱਕ ਕਾਰਜਸ਼ੀਲ ਰਹੀ ਅਤੇ ‘ਵੀਬੀ ਜੀ ਰਾਮ ਜੀ’ ਸਕੀਮ 1 ਜੁਲਾਈ, 2026 ਤੋਂ ਲਾਗੂ ਹੋ ਗਈ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਵੈਧ ਮਨਰੇਗਾ ਜਾਬ ਕਾਰਡ ਧਾਰਕ ਸਾਰੇ ਲਾਭਪਾਤਰੀਆਂ ਨੂੰ ਆਪਣੇ-ਆਪ ਹੀ ‘ਵੀਬੀ ਜੀ ਰਾਮ ਜੀ’ ਸਕੀਮ ਤਹਿਤ ਰੁਜ਼ਗਾਰ ਪ੍ਰਾਪਤ ਹੁੰਦਾ ਰਹੇਗਾ । ਉਨ੍ਹਾਂ ਕਿਹਾ ਕਿ ਨਵੇਂ ਲਾਭਪਾਤਰੀ ਵੀ ਇਸ ਯੋਜਨਾ ਅਧੀਨ ਨਾਮ ਦਰਜ ਕਰਵਾ ਸਕਦੇ ਹਨ ਅਤੇ ਇਸ ਲਈ ਕੱਲ੍ਹ ਤੋਂ ਹਰੇਕ ਗ੍ਰਾਮ ਪੰਚਾਇਤ ਵਿਚ ਜਾਬ ਕਾਰਡ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ ਤਾਂ ਜੋ ਨਵੇਂ ਕਾਮਿਆਂ ਨੂੰ ਰਜਿਸਟਰ ਕੀਤਾ ਜਾ ਸਕੇ ਅਤੇ ਨਾਲ ਹੀ ਮੌਜੂਦਾ ਲਾਭਪਾਤਰੀਆਂ ਦੇ ਵੇਰਵਿਆਂ ਨੂੰ ਅਪਡੇਟ ਕੀਤਾ ਜਾ ਸਕੇ।

ਪਿਛਲੀ ਖ਼ਬਰ ਕੀਰਤਪੁਰ ਸਾਹਿਬ : ਧਾਰਮਿਕ ਤੇ ਇਤਿਹਾਸਕ ਮਹੱਤਵ ਅਗਲੀ ਖ਼ਬਰ ਸੋਨਮ ਵਾਂਗਚੁਕ ਦੀ ਸਿਹਤ ਦੇਸ਼ ਲਈ ਚਿੰਤਾ ਦਾ ਵਿਸ਼ਾ-ਅਸ਼ਵਨੀ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।