06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਗੁਰਜੋਤ ਕੌਰ ਗੁਰੂ ਨਾਨਕ ਦੇਵ ’ਵਰਸਿਟੀ ਦੇ ਬੋਰਡ ਆਫ਼ ਕੰਟਰੋਲ ਦੇ 6ਵੀਂ ਵਾਰ ਬਣੇ ਮੈਂਬਰ

ਅਜੀਤ ਡੈਸਕ 21-07-2026

ਅੰਮ੍ਰਿਤਸਰ, 20 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਅਹਿਮ ਫ਼ੈਸਲਾ ਲੈਂਦਿਆਂ ‘ਅਜੀਤ’ ਦੇ ਸੀਨੀਅਰ ਐਗਜ਼ੀਕਿਊਟਿਵ ਗੁਰਜੋਤ ਕੌਰ ਨੂੰ ਯੂਨੀਵਰਸਿਟੀ ਦੇ ਬੋਰਡ ਆਫ਼ ਕੰਟਰੋਲ ਦਾ 6ਵੀਂ ਵਾਰ ਮੈਂਬਰ ਨਿਯੁਕਤ ਕੀਤਾ ਹੈ। ਉਹ ਇਸ ਅਹਿਮ ਅਹੁਦੇ ‘ਤੇ 1 ਜੁਲਾਈ 2026 ਤੋਂ ਲੈ ਕੇ 30 ਜੂਨ 2027 ਤੱਕ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਦੀ ਨਿਯੁਕਤੀ ਬੋਰਡ ਆਫ ਕੰਟਰੋਲ ‘ਚ ਪੰਜਾਬੀ ਵਿਸ਼ੇ ‘ਤੇ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬੋਰਡ ਆਫ ਕੰਟਰੋਲ ਨੇ ਹੀ ਪੰਜਾਬੀ ਵਿਸ਼ੇ ਦਾ ਮੁੱਢਲੇ ਤੋਂ ਲੈ ਕੇ ਪੀ. ਐੱਚ. ਡੀ. ਤੱਕ ਦਾ ਸਿਲੇਬਸ ਤਿਆਰ ਕਰਨਾ ਹੁੰਦਾ ਹੈ। ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਕਰਮਜੀਤ ਸਿੰਘ ਵਲੋਂ ਬੋਰਡ ਆਫ ਕੰਟਰੋਲ ‘ਚ ਗੁਰਜੋਤ ਕੌਰ ਤੋਂ ਇਲਾਵਾ ਪੰਜਾਬੀ ਅਧਿਐਨ ਸਕੂਲ ਦੇ ਮੁੱਖੀ ਪ੍ਰੋ: ਡਾ. ਮਨਜਿੰਦਰ ਸਿੰਘ ਨੂੰ ਚੇਅਰਪਰਸਨ, ਪ੍ਰੋ: ਡਾ. ਰਵੀ ਰਵਿੰਦਰ ਪੰਜਾਬੀ ਵਿਭਾਗ, ਦਿੱਲੀ ਯੂਨੀਵਰਸਿਟੀ, ਦਿੱਲੀ ਨੂੰ ਵਿਸ਼ਾ ਮਾਹਿਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਅਧਿਐਨ ਸਕੂਲ ਦੇ ਡਾ. ਬਲਜੀਤ ਕੌਰ, ਡਾ. ਹਰਿੰਦਰ ਕੌਰ, ਡਾ. ਮੇਘਾ ਸਲਵਾਨ, ਡਾ. ਰਾਜਵਿੰਦਰ ਕੌਰ, ਡਾ. ਸਿਮਰਨਜੀਤ ਸਿੰਘ ਮੈਂਬਰ ਹੋਣਗੇ।

ਪਿਛਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਵਲੋਂ ਅਲਮਸਤ ਬਾਪੂ ਲਾਲ ਬਾਦਸ਼ਾਹ ਦਰਬਾਰ ਦੇ ਸੱਭਿਆਚਾਰਕ ਸਮਾਗਮ ’ਚ ਸ਼ਿਰਕਤ ਅਗਲੀ ਖ਼ਬਰ ਫਾਈਨਾਂਸ ਕਾਰੋਬਾਰੀਆਂ ਦੇ ਸ਼ੈਲਰ ’ਤੇ ਗੋਲੀਆਂ ਚੱਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।