06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਹਰਿਆਣਾ ਦੇ ਮੁੱਖ ਮੰਤਰੀ ਸੈਣੀ ਵਲੋਂ ਅਲਮਸਤ ਬਾਪੂ ਲਾਲ ਬਾਦਸ਼ਾਹ ਦਰਬਾਰ ਦੇ ਸੱਭਿਆਚਾਰਕ ਸਮਾਗਮ ’ਚ ਸ਼ਿਰਕਤ

ਅਜੀਤ ਡੈਸਕ 21-07-2026

ਨਕੋਦਰ (ਜੰਲਧਰ), 20 ਜੁਲਾਈ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)- ਅਲਮਸਤ ਬਾਪੂ ਲਾਲ ਬਾਦਸ਼ਾਹ ਦਰਬਾਰ ਵਿਖੇ ਤਿੰਨ ਰੋਜ਼ਾ ਸਾਲਾਨਾ ਮੇਲਾ ਅੱਜ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋ ਗਿਆ। ਮੇਲੇ ਦੇ ਤੀਜੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਸ਼ੇਸ਼ ਤੌਰ ‘ਤੇ ਅਲਮਸਤ ਬਾਪੂ ਲਾਲ ਬਾਦਸ਼ਾਹ ਦਰਬਾਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਨੇ ਦਰਬਾਰ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਾਈਂ ਹੰਸਰਾਜ ਹੰਸ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਭਾਜਪਾ ਦਿਹਾਤੀ ਜ਼ਿਲ੍ਹਾ ਜਲੰਧਰ ਪ੍ਰਧਾਨ ਜਗਬੀਰ ਸਿੰਘ ਬਰਾੜ, ਸਾਬਕਾ ਮੰਤਰੀ ਅਸੀਮ ਗੋਇਲ, ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ, ਅਜੇ ਬਜਾਜ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ। ਹੰਸਰਾਜ ਹੰਸ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਵਾਗਤ ਕਰਦਿਆਂ ਕਿਹਾ ਕਿ ਅਲਮਸਤ ਬਾਪੂ ਲਾਲ ਬਾਦਸ਼ਾਹ ਦਰਬਾਰ ਮੁਹੱਬਤ, ਸੂਫ਼ੀਵਾਦ ਅਤੇ ਇਨਸਾਨੀਅਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਰਧਾ ਅਤੇ ਪਿਆਰ ਦੇ ਨਾਤੇ ਦਰਬਾਰ ਵਿਖੇ ਨਤਮਸਤਕ ਹੋਏ ਸਨ ਅਤੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਉਸੇ ਮੁਹੱਬਤ ਅਤੇ ਨਿਮਰਤਾ ਦੀ ਭਾਵਨਾ ਨਾਲ ਇੱਥੇ ਪਹੁੰਚੇ ਹਨ। ਸੰਗਤਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਖੁਸ਼ੀ ਅਤੇ ਮਾਣ ਦੀ ਗੱਲ ਹੈ ਕਿ ਉਨ੍ਹਾਂ ਨੂੰ ਅਲਮਸਤ ਬਾਪੂ ਲਾਲ ਬਾਦਸ਼ਾਹ ਦਰਬਾਰ ਵਿਖੇ ਸੀਸ ਨਿਵਾਉਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਅਲਮਸਤ ਬਾਪੂ ਲਾਲ ਬਾਦਸ਼ਾਹ ਨੇ ਸਾਨੂੰ ਪਿਆਰ, ਭਾਈਚਾਰੇ ਅਤੇ ਇਕਜੁਟਤਾ ਦਾ ਰਾਹ ਵਿਖਾਇਆ ਹੈ। ਪੰਜਾਬ ਅਤੇ ਹਰਿਆਣਾ ਦੇ ਆਪਸੀ ਰਿਸ਼ਤਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਦੋਵੇਂ ਸੂਬੇ ਪਹਿਲਾਂ ਇੱਕ ਹੀ ਸਨ ਅਤੇ ਅੱਜ ਵੀ ਦੋ ਭਰਾਵਾਂ ਵਾਂਗ ਹਨ। ਉਨ੍ਹਾਂ ਕਿਹਾ ਕਿ ਜਿਵੇਂ ਹਰਿਆਣਾ ਤਰੱਕੀ ਦੇ ਰਾਹ ‘ਤੇ ਅੱਗੇ ਵੱਧ ਰਿਹਾ ਹੈ, ਉਸੇ ਤਰ੍ਹਾਂ ਉਹ ਚਾਹੁੰਦੇ ਹਨ ਕਿ ਪੰਜਾਬ ਵੀ ਤੇਜ਼ੀ ਨਾਲ ਵਿਕਾਸ ਕਰੇ। ਸੱਭਿਆਚਾਰਕ ਸਮਾਗਮ ਦੌਰਾਨ ਪ੍ਰਸਿੱਧ ਕਲਾਕਾਰਾਂ ਨੇ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਮੁਨੀਸ਼ ਧੀਰ, ਅਮਿਤ ਵਿਜ, ਅਦਿੱਤਿਆ ਭਟਾਰਾ, ਦਵਿੰਦਰ ਕਲੇਰ, ਸੈਫੀ ਚਾਵਲਾ, ਪੰਕਜ ਢਿੰਗਰਾ ਸਮੇਤ ਅਨੇਕਾਂ ਪਤਵੰਤੇ ਹਾਜ਼ਰ ਸਨ।

ਪਿਛਲੀ ਖ਼ਬਰ ਪਤੀ-ਪਤਨੀ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਆਤਮ ਹੱਤਿਆ ਅਗਲੀ ਖ਼ਬਰ ਗੁਰਜੋਤ ਕੌਰ ਗੁਰੂ ਨਾਨਕ ਦੇਵ ’ਵਰਸਿਟੀ ਦੇ ਬੋਰਡ ਆਫ਼ ਕੰਟਰੋਲ ਦੇ 6ਵੀਂ ਵਾਰ ਬਣੇ ਮੈਂਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।