05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਹੁਣ ਹਿਮਾਚਲ ਤੋਂ ਰੂਪਨਗਰ ’ਚ ਦਾਖ਼ਲ ਹੋਣ ਵਾਲੇ ਵਾਹਨਾਂ ’ਤੇ ਵੀ ਲੱਗੇਗਾ ਟੈਕਸ

ਅਜੀਤ ਡੈਸਕ 21-07-2026

ਰੂਪਨਗਰ, 20 ਜੁਲਾਈ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੀ ਪਹਿਲੀ ਮੀਟਿੰਗ ਵਿਚ ਹਿਮਾਚਲ ਪ੍ਰਦੇਸ਼ ਤੋਂ ਰੂਪਨਗਰ ਜ਼ਿਲ੍ਹੇ ਵਿਚ ਦਾਖ਼ਲ ਹੋਣ ਵਾਲੇ ਵਾਹਨਾਂ ’ਤੇ ਇੰਨਫਰਾਸਟਰਕਚਰ ਟੈਕਸ ਲਗਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਇਹ ਮਤਾ ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਸੁਝਾਅ ’ਤੇ ਪਾਸ ਕੀਤਾ ਗਿਆ, ਜਿਸ ਨੂੰ ਲਾਗੂ ਕਰਨ ਲਈ ਹੁਣ ਪੰਜਾਬ ਸਰਕਾਰ ਕੋਲ ਮਨਜ਼ੂਰੀ ਲਈ ਭੇਜਿਆ ਜਾਵੇਗਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਵਿਚ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਸਤਿੰਦਰ ਕੌਰ ਬਾਲਾ, ਵਾਈਸ ਚੇਅਰਮੈਨ ਦੇਸ਼ਰਾਜ ਸੈਣੀ, ਸਮੂਹ ਮੈਂਬਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਮੈਂਬਰਾਂ ਨੇ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੀਆਂ ਸੜਕਾਂ ’ਤੇ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਛੋਟੇ, ਦਰਮਿਆਨੇ ਅਤੇ ਭਾਰੀ ਵਾਹਨਾਂ ਦੀ ਆਵਾਜਾਈ ਬਹੁਤ ਜ਼ਿਆਦਾ ਹੈ, ਜਿਸ ਕਾਰਨ ਸੜਕਾਂ ਦੀ ਮੁਰੰਮਤ ਅਤੇ ਰੱਖ-ਰਖਾਅ ’ਤੇ ਵੱਡਾ ਖਰਚ ਆਉਂਦਾ ਹੈ। ਇਸ ਲਈ ਪੰਚਾਇਤੀ ਰਾਜ ਐਕਟ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਇੰਨਫਰਾਸਟਰਕਚਰ ਟੈਕਸ ਲਗਾਉਣ ਦਾ ਮਤਾ ਪਾਸ ਕੀਤਾ ਗਿਆ ਹੈ। ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਸਰਕਾਰ ਦੀ ਮਨਜ਼ੂਰੀ ਮਿਲਣ ਉਪਰੰਤ ਟੈਕਸ ਤੋਂ ਪ੍ਰਾਪਤ ਹੋਣ ਵਾਲੀ ਆਮਦਨ ਨੂੰ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਣ ਵਾਲੀਆਂ ਸੜਕਾਂ, ਪੁਲਾਂ, ਸਟਰੀਟ ਲਾਈਟਾਂ, ਸਫ਼ਾਈ ਪ੍ਰਬੰਧ ਅਤੇ ਹੋਰ ਬੁਨਿਆਦੀ ਵਿਕਾਸ ਕਾਰਜਾਂ ’ਤੇ ਖਰਚ ਕੀਤਾ ਜਾਵੇਗਾ।

ਪਿਛਲੀ ਖ਼ਬਰ ਹਾਈਕਮਾਨ ਨਾਲ ਲੰਮੇ ਮੰਥਨ ਦੇ ਬਾਵਜੂਦ ਨਹੀਂ ਮੁੱਕੀ ਪੰਜਾਬ ਕਾਂਗਰਸ ਦੀ ਖਾਨਾਜੰਗੀ ਅਗਲੀ ਖ਼ਬਰ ਪੰਜਾਬ ’ਚ ਸਫ਼ਾਈ ਸੰਕਟ ’ਤੇ ਹਾਈ ਕੋਰਟ ਸਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।