05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਮੌਨਸੂਨ ਦੀ ਸਰਗਰਮੀ ਨਾਲ ਮਾਝਾ ਅਤੇ ਦੁਆਬਾ ’ਚ ਪਿਆ ਭਾਰੀ ਮੀਂਹ, ਕਿਸਾਨਾਂ ਸਮੇਤ ਆਮ ਲੋਕਾਂ ਮਿਲੀ ਵੱਡੀ ਰਾਹਤ

ਅਜੀਤ ਡੈਸਕ 21-07-2026

ਚੰਡੀਗੜ੍ਹ, 20 ਜੁਲਾਈ (ਸੁਖਵਿੰਦਰ ਸਿੰਘ ਸ਼ਾਨ)- ਮੌਨਸੂਨ ਦੇ ਮੁੜ ਸਰਗਰਮ ਹੋਣ ਨਾਲ ਪੰਜਾਬ ’ਚ ਅੱਜ ਵੱਖ-ਵੱਖ ਥਾਵਾਂ ’ਤੇ ਦਰਮਿਆਨੇ ਤੋਂ ਭਾਰੀ ਮੀਂਹ ਪਿਆ, ਜਿਸ ਨਾਲ ਆਮ ਲੋਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਦਿਨ ਦੇ ਤਾਪਮਾਨ ਵਿਚ ਕਰੀਬ 4 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਬੱਦਲ ਖ਼ੂਬ ਬਰਸੇ। ਅਗਾਊਂ ਦਿੱਤੀ ਔਰੇਂਜ ਚਿਤਾਵਨੀ ਦੇ ਚੱਲਦਿਆਂ ਸੂਬੇ ਦੇ 6 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਭਾਰੀ ਮੀਂਹ ਪਿਆ ਅਤੇ 30 ਤੋਂ 40 ਕਿੱਲੋਮੀਟਰ ਪ੍ਰਤੀ ਘੰਟੇ ਦੀ ਗਤੀ ਨਾਲ ਤੇਜ਼ ਹਵਾਵਾਂ ਚੱਲੀਆਂ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਸੰਗਰੂਰ ਅਤੇ ਪਟਿਆਲਾ ਵਿਚ ਦਰਮਿਆਨਾ ਮੀਂਹ ਪਿਆ। ਅਨੁਮਾਨ ਹੈ ਕਿ ਅਗਲੇ ਦੋ ਦਿਨ ਮੌਨਸੂਨ ਸੂਬੇ ਵਿਚ ਸਰਗਰਮ ਰਹੇਗੀ ਅਤੇ 21 ਤਰੀਕ ਨੂੰ ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪਵੇਗਾ, ਜਿਨ੍ਹਾਂ ਵਿਚ ਫ਼ਤਹਿਗੜ੍ਹ ਸਾਹਿਬ, ਪਟਿਆਲਾ, ਐਸ.ਏ.ਐਸ ਨਗਰ, ਲੁਧਿਆਣਾ, ਰੂਪਨਗਰ, ਐਸ.ਬੀ.ਐਸ ਨਗਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਸ਼ਾਮਲ ਹਨ।

ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਦੇ ਇਤਿਹਾਸ ’ਚ ਨਿਵੇਕਲੀ ਪਹਿਲ, ਅੰਮ੍ਰਿਤਸਰ ਤੋਂ ਪਹਿਲੀ ਵਾਰ ਸੇਬ ਅਤੇ ਲੁਧਿਆਣਾ ਤੋਂ ਪਹਿਲੀ ਵਾਰ ਅੰਬਾ... ਅਗਲੀ ਖ਼ਬਰ ਪੰਜਾਬ ’ਚ ਮੀਂਹ ਨਾ ਪੈਣ ਕਾਰਨ ਸੋਕੇ ਵਰਗੀ ਸਥਿਤੀ ਬਣਨ ਦੇ ਆਸਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।