10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪੰਜਾਬ, ਹਰਿਆਣਾ ਦੇ ਕਈ ਹਿੱਸਿਆਂ ’ਚ ਪਿਆ ਮੀਂਹ, 22 ਤੱਕ ਪਵੇਗਾ ਭਾਰੀ ਮੀਂਹ

ਅਜੀਤ ਡੈਸਕ 21-07-2026

ਅੰਮ੍ਰਿਤਸਰ, 20 ਜੁਲਾਈ (ਹਰਮਿੰਦਰ ਸਿੰਘ)-ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ‘ਚ ਹਲਕੀ ਤੋਂ ਭਾਰੀ ਬਰਸਾਤ ਹੋਈ। ਜਿਸ ਨਾਲ ਤਾਪਮਾਨ ਵਿਚ ਗਿਰਾਵਟ ਆਈ। ਅਗਲੇ ਦਿਨਾਂ ‘ਚ ਵੀ ਇਨ੍ਹਾਂ ਦੋਵੇਂ ਸੂਬਿਆਂ ਅਤੇ ਰਾਜਧਾਨੀ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈ ਸਕਦਾ ਹੈ, ਜਿਸ ਨੂੰ ਲੈ ਕੇ ਮੌਸਮ ਵਿਭਾਗ ਵਲੋਂ ਔਰੇਂਜ਼ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦਾ ਫਰੀਦਕੋਟ ਅੱਜ ਵੀ ਸਭ ਤੋਂ ਗਰਮ ਰਿਹਾ ਜਿਥੇ ਦਿਨ ਦੇ ਸਮੇਂ ਤਾਪਮਾਨ 41.9 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਜੋ ਸੂਬੇ ‘ਚ ਸਭ ਤੋਂ ਜ਼ਿਆਦਾ ਸੀ। ਜਦੋਂ ਕਿ ਸੂਬੇ ਦੇ ਬਾਕੀ ਇਲਾਕਿਆਂ ‘ਚ 1.3 ਡਿਗਰੀ ਸੈਲਸੀਅਸ ਤੋਂ ਲੈ ਕੇ 7.4 ਡਿਗਰੀ ਸੈਲਸੀਅਸ ਤੱਕ ਤਾਪਮਾਨ ਘੱਟ ਰਿਹਾ। ਇਸ ਦੌਰਾਨ ਪੰਜਾਬ ਦੇ ਰੂਪਨਗਰ ‘ਚ 20.5 ਮਿਲੀਮੀਟਰ, ਹੁਸ਼ਿਆਰਪੁਰ ‘ਚ 13.0 ਮਿਲੀਮੀਟਰ, ਪਠਾਨਕੋਟ ‘ਚ 9 ਮਿਲੀਮੀਟਰ, ਮੋਹਾਲੀ ‘ਚ 11.5 ਮਿਲੀਮੀਟਰ, ਲੁਧਿਆਣਾ ‘ਚ 10.5 ਮਿਲੀਮੀਟਰ ਤੱਕ ਮੀਂਹ ਪਿਆ। ਇਸੇ ਦੌਰਾਨ ਚੰਡੀਗੜ੍ਹ ‘ਚ 22.6 ਮਿਲੀਮੀਟਰ ਤੱਕ ਬਰਸਾਤ ਦਰਜ ਕੀਤੀ ਗਈ। ਅਗਲੇ 24 ਘੰਟਿਆਂ ਵਿਚ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ‘ਚ ਗਰਜ ਚਮਕ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਅਤੇ ਦਰਮਿਆਨੀ ਬਰਸਾਤ ਹੋਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਪਾਕਿ ਜਵਾਲਾਮੁਖੀ ਦੇ ਮੁਹਾਣੇ ’ਤੇ ਖ਼ੈਬਰ ਪਖਤੂਨਖਵਾ ਅਤੇ ਬਲੋਚਿਸਤਾਨ ’ਚ ਬਣੀ ਜੰਗ ਵਰਗੀ ਸਥਿਤੀ, ਸਿੰਧ ’ਚ ਉੱਠ ਰਹੀ ਆਜ਼ਾ... ਅਗਲੀ ਖ਼ਬਰ ਮੰਤਰੀ ਦੀ ਕੋਠੀ ਘੇਰਨ ਦੀ ਕੋਸ਼ਿਸ਼ ਕਰਦੇ ਮਗਨਰੇਗਾ ਮਜ਼ਦੂਰ ਅਤੇ ਹੋਰ 100 ਦੇ ਕਰੀਬ ਪੁਲਿਸ ਨੇ ਲਏ ਹਿਰਾਸਤ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।