19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

‘ਆਪ’ ਦੇ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਅਜੀਤ ਡੈਸਕ 22-07-2026

ਹੁਸ਼ਿਆਰਪੁਰ, 21 ਜੁਲਾਈ (ਨਰਿੰਦਰ ਸਿੰਘ ਬੱਡਲਾ)-ਪਿੰਡ ਆਨੰਦਗੜ੍ਹ ਦੇ ਮੌਜੂਦਾ ਆਮ ਆਦਮੀ ਪਾਰਟੀ ਦੇ ਸਰਪੰਚ ਸਤਪਾਲ ਸਿੰਘ ਮਿੰਟਾ ਦਾ ਪਿੰਡ ਦੇ ਹੀ ਕੁਝ ਨੌਜਵਾਨਾਂ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।ਮ੍ਰਿਤਕ ਦੇ ਲੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਦੇ ਹੀ ਕੁਝ ਨੌਜਵਾਨਾਂ ਦਾ ਆਪਸੀ ਝਗੜਾ ਹੋਇਆ ਸੀ, ਜਿਸ ਦਾ ਰਾਜ਼ੀਨਾਮਾ ਸਰਪੰਚ ਸਤਪਾਲ ਸਿੰਘ ਨੇ ਕਰਵਾਇਆ ਸੀ। ਇਸੇ ਰਾਜ਼ੀਨਾਮੇ ਦੀ ਰੰਜਿਸ਼ ਰੱਖਦਿਆਂ ਅੱਜ ਕੁਝ ਨੌਜਵਾਨਾਂ ਨੇ ਸਰਪੰਚ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਪਹਿਲਾਂ ਆਪਣੀ ਗੱਡੀ ਸਰਪੰਚ ਦੇ ਉੱਪਰ 2-3 ਵਾਰ ਚੜ੍ਹਾਈ ਅਤੇ ਬਾਅਦ ਵਿਚ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਉਨ੍ਹਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ। ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਿਟੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਮੁੱਖ ਦੋਸ਼ੀ ਫ਼ਰਾਰ ਹੋ ਗਏ ਹਨ। ਹਾਲਾਂਕਿ, ਹਮਲਾਵਰਾਂ ਦੀ ਗੱਡੀ ਚਲਾ ਰਹੇ ਇਕ ਨੌਜਵਾਨ ਨੂੰ ਮੌਕੇ ‘ਤੇ ਮੌਜੂਦ ਸਥਾਨਕ ਲੋਕਾਂ ਨੇ ਕਾਬੂ ਕਰ ਲਿਆ। ਝੜਪ ਦੌਰਾਨ ਉਸ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਕਾਰਨ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਲਾਜ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਫ਼ਰਾਰ ਦੋਸ਼ੀਆਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪਿਛਲੀ ਖ਼ਬਰ ਭਾਜਪਾ ਨੌਜਵਾਨ ਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ-ਬਲਤੇਜ ਪੰਨੂ ਅਗਲੀ ਖ਼ਬਰ 12ਵੀਂ ਸ਼੍ਰੇਣੀ ਦੀ ‘ਰੀਵੈਲੂਏਸ਼ਨ’ ਪ੍ਰੀਖਿਆ ਦਾ ਨਤੀਜਾ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।