19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਭਾਜਪਾ ਨੌਜਵਾਨ ਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ-ਬਲਤੇਜ ਪੰਨੂ

ਅਜੀਤ ਡੈਸਕ 22-07-2026

ਚੰਡੀਗੜ੍ਹ, 21 ਜੁਲਾਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਸ ਨੇ ਦੇਸ਼ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ ਅਤੇ ਗੱਲਬਾਤ ਦੀ ਬਜਾਇ ਜ਼ੁਲਮ ਦਾ ਸਹਾਰਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ ਕਿ ਅੱਜ ਦੇਸ਼ ਦਾ ਜਵਾਨ ਅਤੇ ਕਿਸਾਨ ਦੋਵੇਂ ਸੜਕਾਂ ’ਤੇ ਹਨ ਪਰ ਮੋਦੀ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡੋਲ ਕਰ ਦਿੱਤਾ ਹੈ।ਬਲਤੇਜ ਪੰਨੂ ਨੇ ਕਿਹਾ ਕਿ ਪਿਛਲੇ ਕਈ ਹਫ਼ਤਿਆਂ ਤੋਂ ਵਿਦਿਆਰਥੀ ਜੰਤਰ-ਮੰਤਰ ’ਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਕੋਈ ਹਿੰਸਾ ਨਹੀਂ ਕੀਤੀ, ਸੜਕਾਂ ਨਹੀਂ ਰੋਕੀਆਂ ਅਤੇ ਨਾ ਹੀ ਜਨਤਾ ਨੂੰ ਕੋਈ ਮੁਸ਼ਕਲ ਪੈਦਾ ਕੀਤੀ ਹੈ। ਪੁਲਿਸ ਦੀ ਕਾਰਵਾਈ ਦੀ ਨਿੰਦਾ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ 13 ਅਤੇ 14 ਸਾਲ ਦੀਆਂ ਛੋਟੀਆਂ ਬੱਚੀਆਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ। ਉਨ੍ਹਾਂ ਕਿਹਾ ਕਿ ਕਈ ਵਿਦਿਆਰਥੀ ਜ਼ਖਮੀ ਹੋਏ ਹਨ ਅਤੇ ਕਈ ਅਜੇ ਵੀ ਹਸਪਤਾਲਾਂ ਵਿਚ ਇਲਾਜ ਅਧੀਨ ਹਨ। ਕਿਸਾਨ ਅੰਦੋਲਨ ਸੰਬੰਧੀ ਬਲਤੇਜ ਪੰਨੂ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਵਪਾਰਕ ਨੀਤੀਆਂ ਰਾਹੀਂ ਭਾਰਤੀ ਕਿਸਾਨਾਂ ਦੇ ਹਿਤਾਂ ਦੀ ਕੁਰਬਾਨੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਪ੍ਰਸਤਾਵਿਤ ਵਪਾਰਕ ਸਮਝੌਤਾ ਭਾਰਤੀ ਖੇਤੀਬਾੜੀ ਨੂੰ, ਖ਼ਾਸ ਕਰਕੇ ਪੰਜਾਬ ਦੇ ਨਰਮਾ ਉਤਪਾਦਕਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਏਗਾ।

ਪਿਛਲੀ ਖ਼ਬਰ ਪੰਜਾਬ ਵਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ ’ਤੇ ਜ਼ੋਰ ਅਗਲੀ ਖ਼ਬਰ ‘ਆਪ’ ਦੇ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।