18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸੁਪਰੀਮ ਕੋਰਟ ਨੇ ਆਸਾਰਾਮ ਦੀ ਜ਼ਮਾਨਤ ਪਟੀਸ਼ਨ ’ਤੇ ਫ਼ੈਸਲੇ ਲਈ ਏਮਜ਼ ਤੋਂ ਵਿਸਥਾਰ ਨਾਲ ਮੰਗੀ ਰਿਪੋਰਟ

ਅਜੀਤ ਡੈਸਕ 22-07-2026

ਨਵੀਂ ਦਿੱਲੀ, 21 ਜੁਲਾਈ (ਜਗਤਾਰ ਸਿੰਘ)-ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ’ਚ ਸਜ਼ਾ ਭੁਗਤ ਰਹੇ ਆਸਾਰਾਮ ਦੀ ਖ਼ਰਾਬ ਸਿਹਤ ਦੇ ਆਧਾਰ ’ਤੇ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਆਸਾਰਾਮ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਲੈਣ ਲਈ ਏਮਜ਼ ਤੋਂ ਵਿਸਥਾਰ ਨਾਲ ਮੈਡੀਕਲ ਰਿਪੋਰਟ ਮੰਗੀ ਹੈ। ਪਿਛਲੀ ਸੁਣਵਾਈ ਦੌਰਾਨ, ਸੁਪਰੀਮ ਕੋਰਟ ਨੇ ਰਾਜਸਥਾਨ ਸਰਕਾਰ ਨੂੰ ਆਸਾਰਾਮ ਦੀ ਮੈਡੀਕਲ ਰਿਪੋਰਟ ਦੀ ਜਾਂਚ ਕਰਨ ਅਤੇ ਇਹ ਦੱਸਣ ਲਈ ਕਿਹਾ ਸੀ ਕਿ ਕੀ ਉਸ ਦੀ ਸਿਹਤ ਸਥਿਤੀ ਅਜਿਹੀ ਹੈ ਕਿ, ਕੀ ਉਸ ਨੂੰ ਕੁੱਝ ਸਮੇਂ ਲਈ ਅੰਤਰਿਮ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ ? ਹਾਲਾਂਕਿ, ਰਾਜਸਥਾਨ ਸਰਕਾਰ ਨੇ ਆਸਾਰਾਮ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ। ਰਾਜਸਥਾਨ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਸੀ ਕਿ ਆਸਾਰਾਮ ਇਸ ਸਮੇਂ ਸਿਹਤਮੰਦ ਹੈ ਅਤੇ ਲਗਭਗ ਤਿੰਨ ਮਹੀਨੇ ਪਹਿਲਾਂ ਅਯੁੱਧਿਆ ਤੇ ਕਾਸ਼ੀ ਵਿਸ਼ਵਨਾਥ ਮੰਦਰ ਗਿਆ ਸੀ, ਜਿਥੇ ਉਸਨੇ ਪੈਦਲ ਯਾਤਰਾ ਵੀ ਕੀਤੀ ਸੀ।

ਪਿਛਲੀ ਖ਼ਬਰ ਅਧਿਆਤਮਿਕ ਗੁਰੂ ’ਤੇ ਪੋਕਸੋ ਤਹਿਤ ਜਬਰ ਜਨਾਹ ਅਤੇ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਅਗਲੀ ਖ਼ਬਰ 4 ਭਾਰਤੀ ਮਲਾਹਾਂ ਦੀ ਮੌਤ ਦੇ ਮਾਮਲੇ ’ਚ ਰੂਸੀ ਕੂਟਨੀਤਕ ਤਲਬ, ਹਮਲੇ ’ਤੇ ਸਖ਼ਤ ਵਿਰੋਧ ਦਰਜ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।