08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਨਾਲ ਟਰਾਂਸਪੋਰਟਰਾਂ ਦੀ ਮੀਟਿੰਗ 28 ਨੂੰ

ਅਜੀਤ ਡੈਸਕ 23-07-2026
ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸੂਬੇ ਭਰ ਦੇ ਟਰਾਂਸਪੋਰਟਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਵਲੋਂ ਟਰਾਂਸਪੋਰਟਰਾਂ ਦੀ ਇਕ ਸੂਬਾ ਪੱਧਰੀ ਮੀਟਿੰਗ 28 ਜੁਲਾਈ ਨੂੰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ। ਮੀਟਿੰਗ ਤੋਂ ਪਹਿਲਾਂ ਅੱਜ ਟਰਾਂਸਪੋਰਟਰਾਂ ਦੀ ਮੀਟਿੰਗ ਪੰਜਾਬ ਗੁਡਜ਼ ਟਰਾਂਸਪੋਰਟਰ ਐਸੋਸੀਏਸ਼ਨ ਦੇ ਚੇਅਰਮੈਨ ਚਰਨ ਸਿੰਘ ਲੁਹਾਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਟਰਾਂਸਪੋਰਟਰਾਂ ਵਲੋਂ ਮੀਟਿੰਗ ਵਿਚ ਰੱਖੀਆਂ ਜਾਣ ਵਾਲੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚਰਨ ਸਿੰਘ ਲੋਹਾਰਾ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਟਰਾਂਸਪੋਰਟਰਾਂ ਨੂੰ ਪ੍ਰਸ਼ਾਸਨਿਕ ਅਤੇ ਤਕਨੀਕੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦਾ ਆਰਥਿਕ ਨੁਕਸਾਨ ਵੀ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਸੰਬੰਧੀ ਵਿੱਤ ਮੰਤਰੀ ਤੱਕ ਪਹੁੰਚ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਟਰਾਂਸਪੋਰਟਰਾਂ ਨੂੰ ਆਰ.ਟੀ.ਓ. ਦਫ਼ਤਰ ਵਿਚ ਜ਼ਿਆਦਾਤਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ-ਕਈ ਮਹੀਨੇ ਉਨ੍ਹਾਂ ਦੇ ਪਰਮਿਟ ਨਿਊ ਨਹੀਂ ਹੁੰਦੇ ਅਤੇ ਅਧਿਕਾਰੀ ਉਨ੍ਹਾਂ ਨੂੰ ਨਹੀਂ ਮਿਲਦੇ।ਇਸ ਮੌਕੇ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ ਬਲਰਾਜ ਸ਼ਰਮਾ, ਜੇ.ਪੀ. ਅਗਰਵਾਲ, ਦੀਦਾਰ ਸਿੰਘ, ਕਾਮਰੇਡ ਪ੍ਰੇਮ ਸਿੰਘ, ਜਸਪ੍ਰੀਤ ਸਿੰਘ ਪ੍ਰਿੰਸ, ਤਰਲੋਚਨ ਸਿੰਘ, ਸੁਰਿੰਦਰ ਸਿੰਘ, ਸ਼ਮਸ਼ੇਰ ਸਿੰਘ ਬਰਾੜ, ਰਾਜੇਸ਼ ਸੂਦ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਗੋਲਡੀ ਬਰਾੜ ਗਰੋਹ ਨਾਲ ਸਿੱਧੇ ਸੰਬੰਧਾਂ ਦੇ ਪੱਕੇ ਸਬੂਤ ਨਹੀਂ ਯੂ.ਏ.ਪੀ.ਏ. ਮਾਮਲੇ ’ਚ ਹਾਈ ਕੋਰਟ ਵਲੋਂ ਮੁਲਜ਼ਮ ਨੂੰ ਜ਼ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।