06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ-ਈ. ਟੀ. ਓ.

ਅਜੀਤ ਡੈਸਕ 23-07-2026
ਚੰਡੀਗੜ੍ਹ, 22 ਜੁਲਾਈ (ਅਜੀਤ ਬਿਊਰੋ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਕਰਵਾਏ ਜਾ ਰਹੇ ਹਨ। ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਕੀਤਾ। ਮਿੱਥੇ ਸਮੇ ਵਿਚ ਕੰਮਾਂ ਨੂੰ ਮੁਕੰਮਲ ਕਰਨ ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸੀਜ਼ਨ ਦੌਰਾਨ ਵਿਭਾਗ ਅਧੀਨ ਆਉਂਦੀਆਂ ਸੜਕਾਂ ਦਾ ਲਗਾਤਾਰ ਨਿਰੀਖਣ ਕਰਕੇ ਆਵਾਜਾਈ ਨਿਰਵਿਘਨ ਜਾਰੀ ਰੱਖੀ ਜਾਵੇ। ਮੀਟਿੰਗ ਵਿਚ ਵਿਸ਼ੇਸ਼ ਸਕੱਤਰ ਹਰਗੁਣਜੀਤ ਕੌਰ, ਸੰਯੁਕਤ ਸਕੱਤਰ ਅਮਰਬੀਰ ਸਿੱਧੂ, ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ, ਮੁੱਖ ਇੰਜੀਨੀਅਰਜ਼ ਅਨਿਲ ਗੁਪਤਾ, ਅਰਸ਼ਦੀਪ ਸਿੰਘ ਅਤੇ ਸੁਪਰੀਟੇਂਡਿੰਗ ਇੰਜੀਨੀਅਰਜ਼ ਸਣੇ ਕਾਰਜਕਾਰੀ ਇੰਜੀਨੀਅਰ ਸ਼ਾਮਿਲ ਸਨ।
ਪਿਛਲੀ ਖ਼ਬਰ ਅੰਮ੍ਰਿਤਸਰ ’ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ’ਤੇ ਕੀਤਾ ਹਮਲਾ-ਬਲਤੇਜ ਪੰਨੂ ਅਗਲੀ ਖ਼ਬਰ ‘ਆਪ’ ਸਰਕਾਰ ਭਰਤੀ ਘੁਟਾਲਿਆਂ ਨਾਲ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ-ਡਾ. ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।