08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪਟਿਆਲਾ ਜੇਲ੍ਹ ’ਚ ਕੁੱਟਮਾਰ ਦਾ ਸ਼ਿਕਾਰ ਹੋਏ ਹਵਾਲਾਤੀ ਦੀ ਪੀ. ਜੀ. ਆਈ. ’ਚ ਮੌਤ

ਅਜੀਤ ਡੈਸਕ 24-07-2026

ਪਟਿਆਲਾ, 23 ਜੁਲਾਈ (ਮਨਦੀਪ ਸਿੰਘ ਖਰੌੜ)-ਪਿਛਲੇ ਦਿਨੀਂ ਪਟਿਆਲਾ ਜੇਲ੍ਹ ’ਚ ਦੋ ਧੜਿਆਂ ’ਚ ਹੋਏ ਝਗੜੇ ’ਚ ਹਵਾਲਾਤੀ ਅਜੈ ਕੁਮਾਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਸੀ, ਜਿਸ ਦੇ ਚਲਦਿਆਂ ਉਸ ਦੀ ਅੱਜ ਇਲਾਜ ਦੌਰਾਨ ਪੀ.ਜੀ.ਆਈ. ਚੰਡੀਗੜ੍ਹ ’ਚ ਮੌਤ ਹੋ ਗਈ।ਮ੍ਰਿਤਕ ਦੀ ਪਤਨੀ ਸ਼ਿਵਾਂਗੀ ਨੇ ਦੱਸਿਆ ਕਿ ਉਸ ਦਾ ਪਤੀ ਅਜੈ ਕੁਮਾਰ 9 ਜੁਲਾਈ ਨੂੰ ਰਾਜਿੰਦਰਾ ਹਸਪਤਾਲ ’ਚ ਜੇਲ ਪ੍ਰਸ਼ਾਸਨ ਵਲੋਂ ਦਾਖ਼ਲ ਕਰਵਾਇਆ ਗਿਆ ਸੀ ਪਰ ਉਨਾਂ ਨੂੰ ਮਿਲਣ ਨਹੀਂ ਦਿੱਤਾ ਗਿਆ। ਬਾਅਦ ’ਚ ਅਜੈ ਦੀ ਹਾਲਤ ਵਿਗੜ ਗਈ ਤੇ ਅਜੈ ਕੁਮਾਰ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਸੀ। ਸ਼ਿਵਾਂਗੀ ਨੇ ਕਿਹਾ ਕਿ ਉਸ ਦੇ ਪਤੀ ਦੇ ਢਿੱਡ ’ਚ ਸੂਏ ਮਾਰੇ ਹੋਏ ਸੀ। ਡੀ.ਐਸ.ਪੀ. ਸਿਟੀ-2 ਜੰਗਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਹਵਾਲਾਤੀ ਅਜੈ ਕੁਮਾਰ ਦੀ ਮੌਤ ਦੇ ਮਾਮਲੇ ’ਚ 7 ਬੰਦੀਆਂ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦਰਜਨ ਦੇ ਕਰੀਬ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਹੱਤਿਆ ਦਾ ਕੇਸ ਦਰਜ ਕਰ ਲਿਆ ਗਿਆ ਹੈ।

ਪਿਛਲੀ ਖ਼ਬਰ ਚੀਮਾ ਵਲੋਂ ਆਂਗਣਵਾੜੀ ਵਰਕਰਾਂ ਲਈ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਅਗਲੀ ਖ਼ਬਰ ਗੈਂਗਸਟਰ ਜੈਪਾਲ ਭੁੱਲਰ ਮਾਮਲਾ-ਦੋ ਸਹਾਇਕ ਸਬ ਇੰਸਪੈਕਟਰਾਂ ਦੀ ਹੱਤਿਆ ਦੇ ਦੋਸ਼ ’ਚ ਦੋ ਜਣਿਆਂ ਨੂੰ ਉਮਰ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।