08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਖ਼ੁਦਕੁਸ਼ੀ ਦੀ ਵੀਡੀਓ ਵਾਇਰਲ ਕਰਨ ਵਾਲੇ ਏ.ਐਸ.ਆਈ. ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 24-07-2026

ਬਟਾਲਾ, 23 ਜੁਲਾਈ (ਰਾਕੇਸ਼ ਰੇਖੀ)-ਜ਼ਿਲ੍ਹਾ ਫਿਰੋਜ਼ਪੁਰ ਵਿਚ ਤਾਇਨਾਤ ਬਟਾਲਾ ਦੇ ਰਹਿਣ ਵਾਲੇ ਪੰਜਾਬ ਪੁਲਿਸ ਦੇ ਏ.ਐਸ.ਆਈ. ਗੁਰਦਿਆਲ ਸਿੰਘ, ਜਿਸ ਨੇ ਵੀਡਿਓ ਰਿਕਾਰਡ ਕਰਕੇ ਵਾਇਰਲ ਕਰਨ ਤੋਂ ਬਾਅਦ ਆਤਮ ਹੱਤਿਆ ਕਰਨ ਦੀ ਗੱਲ ਕਹੀ ਸੀ, ਵਾਲੇ ਮਾਮਲੇ ਵਿਚ ਨਵਾਂ ਮੋੜ ਆਇਆ ਹੈ। ਬਟਾਲਾ ਪੁਲਿਸ ਨੇ ਗੁਰਦਿਆਲ ਸਿੰਘ ਖ਼ਿਲਾਫ਼ ਇਕ ਮਹਿਲਾ ਦੀ ਸ਼ਿਕਾਇਤ ’ਤੇ ਅਪਰਾਧਕ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਦੇ ਐਸ.ਐਚ.ਓ. ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਕ ਮਹਿਲਾ ਨੇ ਸ਼ਿਕਾਇਤ ਦਰਜ਼ ਕਰਵਾਈ ਸੀ ਕਿ ਉਸ ਦੇ ਪਤੀ ਦੀ ਮੌਤ ਤੋਂ ਬਾਅਦ ਬਟਾਲਾ ਦੇ ਮੁਰਗੀ ਮੁਹੱਲੇ ਦੇ ਰਹਿਣ ਵਾਲੇ ਗੁਰਦਿਆਲ ਸਿੰਘ, ਜੋ ਪੰਜਾਬ ਪੁਲਿਸ ਵਿਚ ਏੇ.ਐਸ.ਆਈ. ਹੈ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਤਲਵੰਡੀ ਭਾਈ ਕੇ ਵਿਚ ਤਾਇਨਾਤ ਹੈ, ਉਸ ਨਾਲ ਉਸ ਦੀ ਜਾਣ-ਪਛਾਣ ਹੋਈ ਸੀ। ਉਹ ਉਸ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਉਸ ਨਾਲ ਸਰੀਰਕ ਸੰਬੰਧ ਬਣਾਉਂਦਾ ਰਿਹਾ ਪਰ ਜਦੋਂ ਉਹ ਇਲਾਕੇ ਦੇ ਮੋਹਤਬਰਾਂ ਨੂੰ ਨਾਲ ਲੈ ਕੇ ਗੁਰਦਿਆਲ ਸਿੰਘ ਦੇ ਘਰ ਜਾ ਕੇ ਵਿਆਹ ਕਰਵਾਉਣ ਲਈ ਕਿਹਾ ਤਾਂ ਉਹ ਮੁਕਰ ਗਿਆ। ਪੁਲਿਸ ਨੇ ਮਹਿਲਾ ਦੀ ਸ਼ਿਕਾਇਤ ’ਤੇ ਗੁਰਦਿਆਲ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।ਏ.ਐਸ.ਆਈ. ਗੁਰਦਿਆਲ ਸਿੰਘ ਵਲੋਂ ਜਾਰੀ ਕੀਤੀ ਗਈ ਵੀਡੀਓ ਵਿਚ ਕਿਹਾ ਹੈ ਕਿ ਰਾਜਨੀਤਿਕ ਖਹਿਬਾਜ਼ੀ ਕਾਰਨ ਮੁਹੱਲੇੇ ਦੇ ਕੁਝ ਲੋਕ ਉਸ ਨੂੰ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਨੇ ਇਕ ਔਰਤ ਨੂੰ ਮੋਹਰਾ ਬਣਾ ਕੇ ਉਸ ਖ਼ਿਲਾਫ਼ ਝੂਠੀ ਸ਼ਿਕਾਇਤ ਦਰਜ਼ ਕਰਵਾਈ ਹੈ। ਉਸ ਨੇ ਇਹ ਦੋਸ਼ ਵੀ ਲਗਾਇਆ ਕਿ ਉਸ ਤੋਂ 30 ਲੱਖ ਦੀ ਮੰਗ ਵੀ ਉਕਤ ਲੋਕਾਂ ਵਲੋਂ ਕੀਤੀ ਜਾ ਰਹੀ ਹੈ। ਉਕਤ ਲੋਕਾਂ ਨੇ ਉਸਦੀ ਇਤਰਾਜ਼ਯੋਗ ਵੀਡਿਓ ਵੀ ਬਣਾਈ ਹੋਈ ਹੈ। ਉਹ ਉਕਤ ਲੋਕਾਂ ਤੋਂ ਪ੍ਰੇਸ਼ਾਨ ਹੋ ਕੇ ਨਹਿਰ ਵਿਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਰਿਹਾ ਹੈ। ਜ਼ਿਲ੍ਹਾ ਫਿਰੋਜ਼ਪੁਰ ਵਿਚ ਜਾਰੀ ਕੀਤੀ ਗਈ ਵੀਡਿਓ ਤੋਂ ਬਾਅਦ ਅਜੇ ਤੱਕ ਉਸ ਦਾ ਕੁਝ ਪਤਾ ਨਹੀਂ ਚੱਲ ਸਕਿਆ।

ਪਿਛਲੀ ਖ਼ਬਰ ‘ਸਿੱਟ’ ਵਲੋਂ ਜਦੋਂ ਵੀ ਸੁਖਬੀਰ ਨੂੰ ਸੱਦਿਆ ਜਾਵੇਗਾ ਅਕਾਲੀ ਵਰਕਰ ਮੌਕੇ ’ਤੇ ਪਹੁੰਚ ਕੇ ਵਿਰੋਧ ਕਰਨਗੇ-ਇੰਜੀ. ਬੋਪਾਰਾਏ,... ਅਗਲੀ ਖ਼ਬਰ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿਚ ਵਾਧੇ ਨੂੰ ਮਨਜ਼ੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।